13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਦਿੱਤੀ ਵਿਸ਼ੇਸ਼ ਸੌਗਾਤ

Ad Position 21
No active advertisement
ਅਜੀਤ ਡੈਸਕ 10-03-2026
ਫ਼ਾਜ਼ਿਲਕਾ , 9 ਮਾਰਚ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿੱਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇਸ ਲਾਭ ਵਿਚ ਦਲਿਤ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਈਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ | ਪੰਜਾਬ ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਮਹਿਲਾਵਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਇਹ ਉਹ ਪੰਜਾਬ ਸਰਕਾਰ ਹੈ ਜਿਸ ਨੇ ਜੋ ਵਾਅਦਾ ਕੀਤਾ ਹੈ ਉਸ ਨੂੰ ਪੂਰਾ ਕਰ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਸਾਰੀਆਂ ਗਰੰਟੀਆਂ ਅਜਿਹੀ ਪੂਰੀਆਂ ਕੀਤੀਆਂ ਹਨ ਜੋ ਚੋਣ ਮੈਨੀਫੈਸਟੋ ਵਿਚ ਵੀ ਨਹੀਂ ਸਨ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਿੱਖਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਗੁਰੂ ਨਾਨਕ ਲਾਅ ਕਾਲਜ 'ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
Ad Position 24