ਅਬੋਹਰ, 9 ਮਾਰਚ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਜਾਖੜ ਟਰੱਸਟ ਨੇ ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੀ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੂੰ ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਮਹਿਲਾ ਸ਼ਕਤੀ ਸਨਮਾਨ 2026 ਨਾਲ ਸਨਮਾਨਿਤ ਕੀਤਾ | ਵੁਮੈਨ ਸਟੱਡੀਜ਼ ਸੈਂਟਰ ਦੇ ਕੋਆਰਡੀਨੇਟਰ ਅਤੇ ਅੰਗਰੇਜ਼ੀ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਸ੍ਰੀਮਤੀ ਅਮਨਦੀਪ ਕੌਰ ਨੂੰ ਵੀ ਅÏਰਤਾਂ ਦੇ ਸਸ਼ਕਤੀਕਰਨ ਪ੍ਰਤੀ ਸਮਰਪਿਤ ਯਤਨਾਂ ਲਈ ਸਨਮਾਨਿਤ ਕੀਤਾ ਗਿਆ | ਡਾ.ਰੇਖਾ ਸੂਦ ਹਾਂਡਾ ਨੇ ਡੀ.ਏ.ਵੀ.ਕਾਲਜ ਵਿਚ ਇਤਿਹਾਸ ਦੇ ਪ੍ਰੋਫੈਸਰ ਵਜੋਂ 20 ਸਾਲਾਂ ਤੋਂ ਵੱਧ ਸਮੇਂ ਲਈ ਸੇਵਾ ਕੀਤੀ ਅਤੇ 2017 ਤੋਂ ਗੋਪੀ ਚੰਦ ਆਰਿਆ ਮਹਿਲਾ ਕਾਲਜ ਦੇ ਪਿ੍ੰਸੀਪਲ ਵਜੋਂ ਅਗਵਾਈ ਕਰ ਰਹੇ ਹਨ | ਆਪ ਨੇ ਲਗਭਗ 18 ਕਿਤਾਬਾਂ ਲਿਖੀਆਂ ਤੇ ਸੰਪਾਦਿਤ ਕੀਤੀਆਂ ਅਤੇ ਅੰਤਰਰਾਸ਼ਟਰੀ ਕਾਨਫ਼ਰੰਸਾਂ ਵਿਚ ਖੋਜ ਪੱਤਰ ਪੇਸ਼ ਕੀਤੇ | ਵੀਨਸ ਇੰਟਰਨੈਸ਼ਨਲ ਫਾਊਾਡੇਸ਼ਨ ਦੁਆਰਾ ਆਪ ਨੂੰ ਮਾਨਵਤਾ ਅਤੇ ਸਮਾਜਿਕ ਵਿਗਿਆਨ ਵਿਚ ਵਿਸ਼ਿਸ਼ਟ ਅÏਰਤ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ | ਸ਼੍ਰੀਮਤੀ ਅਮਨਦੀਪ ਕੌਰ ਉੱਦਮੀ ਸਿਖਲਾਈ, ਵਰਕਸ਼ਾਪਾਂ, ਸਿਹਤ ਜਾਗਰੂਕਤਾ ਪ੍ਰੋਗਰਾਮਾਂ ਅਤੇ ਰਾਸ਼ਟਰੀ ਕਾਨਫ਼ਰੰਸ ਨਾਰੀ ਮੁਕਤੀ ਇਕ ਅਨਿਯਮਿਤ ਗਾਥਾ ਰਾਹੀਂ ਅÏਰਤਾਂ ਦੇ ਸਸ਼ਕਤੀਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ, ਨੂੰ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਨੈਸ਼ਨਲ ਅਚੀਵਰਜ਼ ਅਵਾਰਡ 2025 ਵਿਚ ਸਿੱਖਿਆ 'ਚ ਨੌਜਵਾਨ ਮਹਿਲਾ ਆਗੂ ਸ਼੍ਰੇਣੀ ਦੇ ਤਹਿਤ ਸਨਮਾਨਿਤ ਕੀਤਾ ਗਿਆ ਹੈ | ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਜਾਖੜ ਟਰੱਸਟ ਨੇ ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੀ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੂੰ ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਮਹਿਲਾ ਸ਼ਕਤੀ ਸਨਮਾਨ 2026 ਨਾਲ ਸਨਮਾਨਿਤ ਕੀਤਾ | ਵੁਮੈਨ ਸਟੱਡੀਜ਼ ਸੈਂਟਰ ਦੀ ਕੋਆਰਡੀਨੇਟਰ ਅਤੇ ਅੰਗਰੇਜ਼ੀ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਸ੍ਰੀਮਤੀ ਅਮਨਦੀਪ ਕੌਰ ਨੂੰ ਵੀ ਨੌਜਵਾਨ ਅÏਰਤਾਂ ਦੇ ਸਸ਼ਕਤੀਕਰਨ ਪ੍ਰਤੀ ਸਮਰਪਿਤ ਯਤਨਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅÏਰਤਾਂ ਦੇ ਸਸ਼ਕਤੀਕਰਨ ਅਤੇ ਜਾਗਰੂਕਤਾ 'ਤੇ ਕੇਂਦਰਿਤ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਵਿਦਿਆਰਥਣਾਂ ਮਹਿਕ ਅਤੇ ਭਵਿਆ ਨੇ ਮਹਿਲਾ ਸਸ਼ਕਤੀਕਰਨ 'ਤੇ ਪ੍ਰੇਰਨਾਦਾਇਕ ਕਵਿਤਾਵਾਂ ਦਾ ਉਚਾਰਨ ਕੀਤਾ | ਜਦਕਿ ਅÏਰਤਾਂ ਦੇ ਮੁੱਦਿਆਂ ਨੂੰ ਉਜਾਗਰ ਕਰਦਾ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵਲੋਂ ਸੁਆਗਤੀ ਗੀਤ ਸੁਣਾ ਕੇ ਪ੍ਰੋਗਰਾਮ ਨੂੰ ਹੋਰ ਵਧਾ ਦਿੱਤਾ ਗਿਆ | ਸੰਦੀਪ ਜਾਖੜ ਨੇ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਮਹਿਲਾ ਸਸ਼ਕਤੀਕਰਨ ਦੇ ਸੰਦੇਸ਼ ਨੂੰ ਫੈਲਾਉਣ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ |