13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਹਲਕਾ ਇੰਚਾਰਜ ਮੰਟਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ

Ad Position 21
No active advertisement
ਅਜੀਤ ਡੈਸਕ 10-03-2026
ਮੰਡੀ ਅਰਨੀਵਾਲਾ, 9 ਮਾਰਚ (ਨਿਸ਼ਾਨ ਸਿੰਘ ਮੋਹਲ਼ਾ)-ਚੜ੍ਹਦੀ ਕਲਾ ਖੇਡ ਜਗਤ ਬੰਨਾ ਵਾਲਾ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਅਥਲੈਟਿਕਸ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਸਤਿੰਦਰਜੀਤ ਸਿੰਘ ਮੰਟਾ ਓ.ਐਸ.ਡੀ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵਿਸ਼ੇਸ਼ ਤੌਰ ਤੇ ਪੁੱਜੇ | ਜਿਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਖੇਡ ਪ੍ਰਬੰਧਕਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ | ਮੰਟਾ ਨੇ ਕਿਹਾ ਕਿ ਖੇਡਾਂ ਦੇ ਨਾਲ ਜੁੜ ਕੇ ਨੌਜਵਾਨ ਪੀੜ੍ਹੀ ਨਿਰੋਏ ਸਮਾਜ ਦੀ ਸਿਰਜਣਾ ਕਰ ਸਕਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸੁਰਿੰਦਰ ਸਿੰਘ ਸਫ਼ੈਦਪੋਸ਼, ਸੰਦੀਪ ਕੁਮਾਰ ਬੰਨਾ ਵਾਲਾ, ਕੁਲਦੀਪ ਸਿੰਘ ਫ਼ੌਜੀ ਪ੍ਰਬੰਧਕ ਖੇਡ ਟੂਰਨਾਮੈਂਟ ਅਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਅੱਜ ਕਰਨਗੇ ਮਾਨ ਸਰਕਾਰ ਦਾ ਪਿੱਟ ਸਿਆਪਾ-ਰੇਸ਼ਮ ਰੰਗੀਲਾ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਿੱਖਿਆਰਥੀਆਂ ਦਾ ਸਨਮਾਨ
Ad Position 24