13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਅੱਜ ਕਰਨਗੇ ਮਾਨ ਸਰਕਾਰ ਦਾ ਪਿੱਟ ਸਿਆਪਾ-ਰੇਸ਼ਮ ਰੰਗੀਲਾ

Ad Position 21
No active advertisement
ਅਜੀਤ ਡੈਸਕ 10-03-2026
ਅਬੋਹਰ, 9 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਦੀ ਮਾਨ ਸਰਕਾਰ ਦਾ ਪਿੱਟ ਸਿਆਪਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 10 ਮਾਰਚ ਨੂੰ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਬੋਹਰ ਦੇ ਆਗੂ ਰੇਸ਼ਮ ਲਾਲ ਰੰਗੀਲਾ ਅਤੇ ਰਾਜਿੰਦਰ ਸਿੰਘ ਨੇ ਦੱਸਿਆ ਕਿ 8 ਮਾਰਚ ਨੂੰ ਸੰਘਰਸ਼ ਮੋਰਚੇ ਵਲੋਂ ਅਮਨ ਸ਼ਾਂਤੀ ਨਾਲ ਵਿਧਾਨ ਸਭਾ ਵੱਲ ਰੋਸ ਰੈਲੀ ਕੀਤੀ ਜਾ ਰਹੀ ਸੀ | ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸਾਥੀਆਂ 'ਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈੱਸ ਦੀਆਂ ਗੋਲੀਆਂ ਵਰ੍ਹਾਈਆਂ ਗਈਆਂ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਗੱਲਬਾਤ ਦਾ ਰਸਤਾ ਛੱਡ ਕੇ ਕੋਝੀਆਂ ਹਰਕਤਾਂ 'ਤੇ ਆ ਕੇ ਅਜਿਹੀ ਘਿਣਾਉਣੀ ਕਾਰਵਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਥੇਬੰਦੀਆਂ ਵਲੋਂ ਲਹਿਰ ਚਲਾਈ ਜਾਵੇਗੀ | ਅਸ਼ੋਕ ਕੁਮਾਰ ਵਾਟਸ ਪ੍ਰਧਾਨ ਰਿਟਾਇਰਡ ਇੰਪਲਾਈਜ਼ ਨਗਰ ਕੌਂਸਲ ਅਬੋਹਰ ਨੇ ਕਿਹਾ ਸਾਡੀ ਜਥੇਬੰਦੀ ਸੰਘਰਸ਼ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਤਿਆਰ ਹੈ | ਰੇਸ਼ਮ ਲਾਲ ਰੰਗੀਲਾ ਪ੍ਰਧਾਨ ਅਤੇ ਸ੍ਰੀ ਰਾਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਤਹਿਸੀਲ ਅਬੋਹਰ ਨੇ ਕਿਹਾ ਕਿ 10 ਮਾਰਚ ਨੂੰ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਪ੍ਰੋਗਰਾਮ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਅਬੋਹਰ ਤੋਂ ਜਾਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਹਰਦੇਵ ਮੇਘਵਾਲ ਨੇ ਮੋਗਾ ਰੈਲੀ ਦੇ ਸਬੰਧ 'ਚ ਮੀਟਿੰਗ ਕੀਤੀ • ਮੋਗਾ ਰੈਲੀ 'ਚ ਬੱਲੂਆਣਾ ਹਲਕੇ ਤੋਂ ਭਾਜਪਾ ਦਾ ਵੱਡਾ ਕਾ... ਅਗਲੀ ਖ਼ਬਰ ਹਲਕਾ ਇੰਚਾਰਜ ਮੰਟਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ
Ad Position 24