13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 10-03-2026
ਜਲਾਲਾਬਾਦ, 9 ਮਾਰਚ (ਕਰਨ ਚੁਚਰਾ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਜਲਾਲਾਬਾਦ-1 ਦੇ ਵੱਖ-ਵੱਖ ਕਲਸਟਰ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਇੰਚਾਰਜ ਅਧਿਆਪਕਾਂ ਲਈ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਹੱਥੀਂ ਤਿਆਰ ਕੀਤੀ ਸਿੱਖਿਆ ਸਹਾਇਕ ਸਮਗਰੀ ਬਣਾਉਣ ਦੀ ਸਿਖਲਾਈ ਦੇਣਾ ਸੀ, ਤਾਂ ਜੋ ਨੰਨ੍ਹੇ ਬੱਚਿਆਂ ਦੀ ਪੜ੍ਹਾਈ ਨੂੰ ਵਧੇਰੇ ਦਿਲਚਸਪ ਬਣਾਇਆ ਜਾ ਸਕੇ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਪਾਲ ਸਿੰਘ ਅਤੇ ਵੱਖ-ਵੱਖ ਸੀ.ਐੱਚ.ਟੀ. ਸਾਹਿਬਾਨ ਦੀ ਸੁਚੱਜੀ ਦੇਖ-ਰੇਖ ਹੇਠ ਸੰਪੰਨ ਹੋਈ ਵਰਕਸ਼ਾਪ ਦੌਰਾਨ ਸਟੇਟ ਟੀਮ ਮੈਂਬਰ ਹਰਮੀਤ ਸਿੰਘ, ਜ਼ਿਲ੍ਹਾ ਰਿਸੋਰਸ ਪਰਸਨ ਰੌਸ਼ਨ ਸਿੰਘ ਅਤੇ ਰੋਹਿਤ ਕੁਮਾਰ ਨੇ ਅਧਿਆਪਕਾਂ ਨੂੰ ਸਹਾਇਕ ਸਮਗਰੀ ਤਿਆਰ ਕਰਨ ਦੇ ਗੁਰ ਸਿਖਾਏ ਅਤੇ ਵਿਸ਼ੇਸ਼ ਸਹਿਯੋਗ ਦਿੱਤਾ | ਬਲਾਕ ਰਿਸੋਰਸ ਕੋਆਰਡੀਨੇਟਰ ਅਮਿੱਤ ਕੁਮਾਰ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਖੇਡ-ਖੇਡ ਵਿਚ ਪੜ੍ਹਾਉਣ ਲਈ ਇਹ ਸਮੱਗਰੀ ਬਹੁਤ ਮਦਦਗਾਰ ਸਾਬਤ ਹੋਵੇਗੀ | ਉਨ੍ਹਾਂ ਨੇ ਟੀਮ ਪ੍ਰਥਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸੀ.ਐੱਚ.ਟੀ. ਸਾਹਿਬਾਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਬਜ਼ੁਰਗਾਂ ਅਤੇ ਨੌਜਵਾਨਾਂ ਦੀ ਆਪਸੀ ਸਾਂਝ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ • ਬਜ਼ੁਰ... ਅਗਲੀ ਖ਼ਬਰ ਹਰਦੇਵ ਮੇਘਵਾਲ ਨੇ ਮੋਗਾ ਰੈਲੀ ਦੇ ਸਬੰਧ 'ਚ ਮੀਟਿੰਗ ਕੀਤੀ • ਮੋਗਾ ਰੈਲੀ 'ਚ ਬੱਲੂਆਣਾ ਹਲਕੇ ਤੋਂ ਭਾਜਪਾ ਦਾ ਵੱਡਾ ਕਾ...
Ad Position 24