13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਬਜ਼ੁਰਗਾਂ ਅਤੇ ਨੌਜਵਾਨਾਂ ਦੀ ਆਪਸੀ ਸਾਂਝ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ • ਬਜ਼ੁਰਗਾਂ ਦੇ ਸਨਮਾਨ ਅਤੇ ਭਲਾਈ ਲਈ ਪੰਜਾਬ ਸਰਕਾਰ ਵਲੋਂ ਸ਼ਲਾਘਾਯੋਗ ਉਪਰਾਲੇ ਜਾਰੀ

Ad Position 21
No active advertisement
ਅਜੀਤ ਡੈਸਕ 10-03-2026
ਫ਼ਾਜ਼ਿਲਕਾ, 9 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਮਾਣ-ਸਨਮਾਨ ਦੇਣ ਅਤੇ ਉਨ੍ਹਾਂ ਦੀ ਭਲਾਈ ਹਿਤ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ | ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਦੀ ਪਹਿਲਕਦਮੀ ਸਦਕਾ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਜ਼ੁਰਗਾਂ ਅਤੇ ਨੌਜਵਾਨਾਂ ਦੀ ਆਪਸੀ ਸਾਂਝ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਫ਼ਾਜ਼ਿਲਕਾ ਦੇ ਐਮ.ਆਰ.ਕਾਲਜ ਵਿਖੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਤੇ ਨੌਜਵਾਨਾਂ ਵਿਚ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਫ਼ਸਰ ਨਵੀਨ ਗਡਵਾਲ ਨੇ ਕਿਹਾ ਕਿ ਇਹ ਪਹਿਲ ਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ ਤੇ ਇਨ੍ਹਾਂ ਦੀ ਭਲਾਈ ਹਿਤ ਤੇ ਸੰਭਾਲ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਅਸੀਂ ਵਚਨਬੱਧ ਹਾਂ | ਇਨ੍ਹਾਂ ਦੇ ਤਜਰਬੇ ਤੇ ਵਿਚਾਰ ਸਾਡੇ ਲਈ ਅਨਮੋਲ ਗਹਿਣਾ ਹਨ | ਪ੍ਰੋਗਰਾਮ ਦੌਰਾਨ ਮੁਕਤੀ ਵਿਸ਼ੇ 'ਤੇ ਨਾਟਕ, ਕੁੜੀਆਂ ਦਾ ਗਰੁੱਪ ਡਾਂਸ, ਲੋਕ-ਗੀਤ, ਮਹਿੰਦੀ ਮੁਕਾਬਲਾ, ਡਰਾਇੰਗ ਮੁਕਾਬਲੇ, ਭਾਸ਼ਣ ਮੁਕਾਬਲਾ, ਕਵਿਤਾ ਉਚਾਰਨ, ਮੁਹਾਵਰੇ ਵਾਰਤਾਲਾਪ, ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਅਤੇ ਆੜੀ ਆੜੀ ਫਾੳਾੂਡੇਸ਼ਨ ਦੇ ਬਜ਼ੁਰਗ ਮੈਂਬਰਾਂ ਵਲੋਂ ਭੰਗੜੇ ਦੀ ਸ਼ਾਨਦਾਰ ਤੇ ਯਾਦਗਾਰੀ ਪੇਸ਼ਕਾਰੀ ਦਿੱਤੀ ਗਈ | ਇਸ ਮੌਕੇ ਬਜ਼ੁਰਗਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰੋਫੈਸਰ ਗੁਰਮੰਦਿਰ ਕੌਰ, ਪ੍ਰੋਫੈਸਰ ਰੇਨੂੰ ਬਾਲਾ, ਇੰਚਾਰਜ ਯੂਥ ਫ਼ੈਸਟੀਵਲ ਤੇ ਸਭਿਆਚਾਰਕ ਗਤੀਵਿਧੀਆਂ ਕਮੇਟੀ, ਭੁਪਿੰਦਰ ਉਤਰੇਜਾ ਅਤੇ ਹੋਰ ਕਾਲਜ ਦਾ ਸਟਾਫ ਤੇ ਪਤਵੰਤੇ ਸੱਜਣ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਨੇ ਲੋਕਾਂ ਦੀਆਂ ਕਢਾਈਆਂ ਚੀਕਾਂ • ਟੋਲ ਪਲਾਜ਼ੇ ਬੰਦ ਕਰ ਕੇ ਸਰਕਾਰ ਨੇ ਫੋਕੀ ਵਾਹ-ਵਾਹ ਤ... ਅਗਲੀ ਖ਼ਬਰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ
Ad Position 24