13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਨੇ ਲੋਕਾਂ ਦੀਆਂ ਕਢਾਈਆਂ ਚੀਕਾਂ • ਟੋਲ ਪਲਾਜ਼ੇ ਬੰਦ ਕਰ ਕੇ ਸਰਕਾਰ ਨੇ ਫੋਕੀ ਵਾਹ-ਵਾਹ ਤਾਂ ਖੱਟੀ ਪਰ ਨਹੀਂ ਦਿੱਤਾ ਧਿਆਨ

Ad Position 21
No active advertisement
ਅਜੀਤ ਡੈਸਕ 10-03-2026
ਮੰਡੀ ਘੁਬਾਇਆ, 9 ਮਾਰਚ (ਅਮਨ ਬਵੇਜਾ)-ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀ ਮੁੱਖ ਸੜਕ ਦੀ ਮੰਦੀ ਹਾਲਤ ਕਾਰਨ ਇਲਾਕੇ ਦੇ ਹੀ ਨਹੀਂ ਬਲਕਿ ਰਾਜਸਥਾਨ ਤੋਂ ਵਪਾਰ ਲਈ ਅੱਗੇ ਸ੍ਰੀ ਅੰਮਿ੍ਤਸਰ ਸਾਹਿਬ ਤੱਕ ਜਾਣ ਵਾਲੇ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਸੜਕ ਵਿਚ ਪਏ ਵੱਡੇ-ਵੱਡੇ ਖੱਡੇ ਅਤੇ ਟੁੱਟੀ ਹੋਈ ਸੜਕ ਕਾਰਨ ਇੱਥੋਂ ਸਫ਼ਰ ਕਰਨਾ ਬਹੁਤ ਅÏਖਾ ਹੋ ਗਿਆ ਹੈ | ਹਾਲਾਤ ਇਹ ਹਨ ਕਿ ਕਈ ਥਾਵਾਂ 'ਤੇ ਵਾਹਨਾਂ ਨੂੰ ਹੌਲੀ ਗਤੀ ਨਾਲ ਲੰਘਣਾ ਪੈਂਦਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਹਰ ਵੇਲੇ ਬਣਿਆ ਰਹਿੰਦਾ ਹੈ | ਸਥਾਨਕ ਵਸਨੀਕਾਂ ਅਤੇ ਵਾਹਨ ਚਾਲਕਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਟੋਲ ਪਲਾਜੇ ਬੰਦ ਕਰਕੇ ਭਾਵੇਂ ਲੋਕਾਂ ਵਿਚ ਵਾਹ-ਵਾਹ ਖੱਟਣ ਦੀ ਕੋਸ਼ਿਸ਼ ਕੀਤੀ ਪਰ ਸੜਕ ਦੀ ਮੁਰੰਮਤ ਅਤੇ ਸੁਧਾਰ ਵੱਲ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ | ਲੋਕਾਂ ਦਾ ਮੰਨਣਾ ਹੈ ਕਿ ਜੇ ਟੋਲ ਬੰਦ ਕੀਤੇ ਗਏ ਹਨ ਤਾਂ ਸੜਕਾਂ ਦੀ ਸੰਭਾਲ ਅਤੇ ਮੁਰੰਮਤ ਲਈ ਵੀ ਠੋਸ ਪ੍ਰਬੰਧ ਹੋਣਾ ਚਾਹੀਦਾ ਸੀ, ਪਰ ਇਸ ਮਾਮਲੇ ਵਿਚ ਲਾਪਰਵਾਹੀ ਨਜ਼ਰ ਆ ਰਹੀ ਹੈ | ਰੋਜ਼ਾਨਾ ਇਸ ਸੜਕ 'ਤੋਂ ਗੁਜ਼ਰਨ ਵਾਲੇ ਦੋ ਪਹੀਆ ਵਾਹਨ ਚਾਲਕ, ਕਿਸਾਨ ਅਤੇ ਵਪਾਰੀ ਖ਼ਾਸ ਤੌਰ 'ਤੇ ਪਰੇਸ਼ਾਨ ਹਨ | ਕਈ ਵਾਰ ਖੱਡਿਆਂ ਕਾਰਨ ਵਾਹਨ ਖ਼ਰਾਬ ਹੋ ਜਾਂਦੇ ਹਨ ਅਤੇ ਹਾਦਸੇ ਵੀ ਵਾਪਰ ਚੁੱਕੇ ਹਨ | ਬਰਸਾਤ ਦੇ ਦਿਨਾਂ ਵਿਚ ਤਾਂ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ, ਕਿਉਂਕਿ ਖੱਡਿਆਂ ਵਿਚ ਪਾਣੀ ਭਰ ਜਾਣ ਨਾਲ ਉਹ ਦਿਖਾਈ ਨਹੀਂ ਦਿੰਦੇ | ਲੋਕਾਂ ਨੇ ਦੱਸਿਆ ਕਿ ਇਸ ਸੜਕ ਰਾਹੀਂ ਕਈ ਪਿੰਡਾਂ ਦੇ ਲੋਕ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਵੱਲ ਆਉਂਦੇ-ਜਾਂਦੇ ਹਨ | ਇਸ ਕਰਕੇ ਇਹ ਸੜਕ ਆਵਾਜਾਈ ਲਈ ਬਹੁਤ ਮਹੱਤਵਪੂਰਨ ਹੈ ਪਰ ਮੌਜੂਦਾ ਹਾਲਤ ਦੇ ਕਾਰਨ ਲੋਕਾਂ ਨੂੰ ਘੰਟਿਆਂ ਦਾ ਸਫ਼ਰ ਤੈਅ ਕਰਨ ਵਿਚ ਕਾਫ਼ੀ ਸਮਾਂ ਲੱਗ ਜਾਂਦਾ ਹੈ |ਇਲਾਕਾ ਵਾਸੀਆਂ ਨੇ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਦੀ ਜਲਦ ਮੁਰੰਮਤ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਸ ਸੜਕ ਨੂੰ ਠੀਕ ਨਾ ਕੀਤਾ ਗਿਆ ਤਾਂ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚਾਹਲਾਂ ਵਾਲੀ 'ਚ ਕਪਾਹ ਦੀ ਫ਼ਸਲ ਲਈ ਨਦੀਣਾਂ ਦੇ ਖ਼ਾਤਮੇ ਅਤੇ ਚਿੱਟੀ ਮੱਖੀ ਦੇ ਹੋਸਟ ਪੌਦਿਆਂ ਦੇ ਨਾਸ਼ ਸੰਬੰਧੀ ਜ... ਅਗਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਬਜ਼ੁਰਗਾਂ ਅਤੇ ਨੌਜਵਾਨਾਂ ਦੀ ਆਪਸੀ ਸਾਂਝ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ • ਬਜ਼ੁਰ...
Ad Position 24