13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਬਲਾਕ ਖੂਈਆਂ ਸਰਵਰ ਵਿਖੇ ਸਮਾਗਮ ਆਯੋਜਿਤ

Ad Position 21
No active advertisement
ਖੂਈਆਂ ਸਰਵਰ ਵਿਖੇ ਮਹਿਲਾ ਦਿਵਸ ਸਮਾਗਮ ਦੌਰਾਨ ਸਫਲ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਅਰੁਣ ਨਾਰੰਗ, ਚੇਅਰਮੈਨ ਉਪਕਾਰ ਸਿੰਘ ਜਾਖੜ, ਬੀ.ਡੀ.ਪੀ.ਓ ਗਗਨਦੀਪ ਕੌਰ ਅਤੇ ਹੋਰ | ਅਜੀਤ ਤਸਵੀਰ <br/> 10-03-2026
ਅਬੋਹਰ, 9 ਮਾਰਚ (ਵਿਵੇਕ ਹੂੜੀਆ, ਸੁਖਜੀਤ ਸਿੰਘ ਬਰਾੜ)-ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਵਲੋਂ ਬਲਾਕ ਖੂਈਆਂ ਸਰਵਰ ਦੇ ਬੀ.ਡੀ.ਪੀ.ਓ ਦਫ਼ਤਰ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿਚ ਹਲਕਾ ਅਬੋਹਰ ਦੇ ਇੰਚਾਰਜ ਅਰੁਣ ਨਾਰੰਗ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਉਪਕਾਰ ਸਿੰਘ ਜਾਖੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਸੁਨੀਤਾ ਰਾਣੀ ਹਲਕਾ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ | ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਮਹਿਲਾਵਾਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਅਤੇ ਸਮਾਜ ਵਿਚ ਆਪਣੀ ਮਜ਼ਬੂਤ ਪਹਿਚਾਣ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅÏਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਸਮਾਜਿਕ ਵਿਕਾਸ ਸੰਭਵ ਹੀ ਨਹੀਂ ਹੈ | ਇਸੇ ਲਈ ਅÏਰਤਾਂ ਨੂੰ ਬਰਾਬਰਤਾ ਦੀ ਭਾਗੀਦਾਰੀ ਦੇਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਹੈ ਜੋ ਕਿ ਸਰਕਾਰ ਦਾ ਇਤਿਹਾਸਿਕ ਕਦਮ ਹੈ | ਉਨ੍ਹਾਂ ਦੱਸਿਆ ਕਿ ਅÏਰਤਾਂ ਅਜੋਕੇ ਸਮੇਂ ਵਿਚ ਮਰਦਾਂ ਤੋਂ ਘੱਟ ਨਹੀਂ ਹਨ ਅਤੇ ਹਰੇਕ ਖੇਤਰ ਵਿਚ ਆਪਣਾ ਯੋਗਦਾਨ ਪਾ ਰਹੀਆਂ ਹਨ | ਅÏਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਸਾਰਥਿਕ ਉਪਰਾਲੇ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਅÏਰਤ ਕਿਸੇ ਵੀ ਤਰਾਂ ਪੁਰਸ਼ਾਂ ਤੋਂ ਘੱਟ ਨਹੀਂ ਹੈ ਅਤੇ ਹੁਣ ਸਮਾਜ ਬਦਲ ਰਿਹਾ ਹੈ | ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਅÏਰਤ ਬਿਨਾਂ ਸਮਾਜ ਅਧੂਰਾ ਹੈ | ਉਨ੍ਹਾਂ ਆਖਿਆ ਕਿ ਸਮਾਜਿਕ ਬਰਾਬਰੀ ਲਈ ਜ਼ਰੂਰੀ ਹੈ ਕਿ ਅਸੀਂ ਆਪਣੀ ਸੋਚ ਬਦਲੀਏ ਤਾਂ ਹੀ ਸਮਾਜ ਦੀ ਸੋਚ ਬਦਲੇਗੀ | ਉਨ੍ਹਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਸਾਨੂੰ ਵੀ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਦੀ ਪਰਵਾਜ਼ ਨੂੰ ਖੁੱਲ੍ਹਾ ਆਸਮਾਨ ਦੇਈਏ | ਉਨ੍ਹਾਂ ਕਿਹਾ ਕਿ ਅÏਰਤ ਸਮਾਜ ਦੀ ਉਹ ਅਦਿੱਖ ਸ਼ਕਤੀ ਹੈ ਜਿਸ ਬਿਨਾਂ ਸਮਾਜ ਆਰਥਿਕ, ਸਮਾਜਿਕ, ਬੌਧਿਕ ਤਰੱਕੀ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅÏਰਤਾਂ ਦੇ ਸਤਿਕਾਰ ਵਿਚ ਬਹੁਤ ਸਾਰੇ ਫ਼ੈਸਲੇ ਕੀਤੇ ਗਏ ਹਨ | ਸਮਾਗਮ ਦੀ ਅਗਵਾਈ ਬੀ.ਡੀ.ਪੀ.ਓ ਗਗਨਦੀਪ ਕੌਰ ਵਲੋਂ ਕੀਤੀ ਗਈ ਅਤੇ ਬਲਾਕ ਸਟਾਫ਼ ਦੇ ਸਹਿਯੋਗ ਨਾਲ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ | ਇਸ ਮੌਕੇ 'ਤੇ ਸਵੈ ਸਹਾਇਤਾ ਸਮੂਹਾਂ ਨਾਲ ਸੰਬੰਧਿਤ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮਨਿਰਭਰਤਾ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ | ਪ੍ਰੋਗਰਾਮ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 100 ਸਫਲ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਮਹਿਲਾਵਾਂ ਦੀ ਇਸ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦੀ ਗੱਲ ਕਹੀ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ਵਲੋਂ 18 ਮੁਲਾਜ਼ਮਾਂ ਦਾ ਸਨਮਾਨ • ਡਿਊਟੀ ਪ੍ਰਤੀ ਸਮਰਪਣ ਅਤੇ ਸੂਝ-ਬੂਝ ਨਾਲ ਰੇਲ ਸੁਰੱਖਿਆ ਯਕੀਨੀ ਬ... ਅਗਲੀ ਖ਼ਬਰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ
Ad Position 24