ਮੰਡੀ ਲਾਧੂਕਾ, 9 ਮਾਰਚ (ਰਾਕੇਸ਼ ਛਾਬੜਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਇਕ ਵਫ਼ਦ ਪੰਜਾਬ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਿਆ | ਉਨ੍ਹਾਂ ਨੇ ਦੱਸਿਆ ਹੈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਦੇ ਖ਼ਿਲਾਫ਼ ਜ਼ਿਲ੍ਹਾ ਫ਼ਾਜ਼ਿਲਕਾ ਦੀ ਪੁਲਿਸ ਵਲੋਂ ਥਾਣਾ ਅਮੀਰ ਖ਼ਾਸ ਵਿਖੇ ਮੁਕੱਦਮਾ ਨੰਬਰ 19 ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਸਰਾਸਰ ਝੂਠਾ ਅਤੇ ਬੇਬੁਨਿਆਦ ਹੈ, ਉਨ੍ਹਾਂ ਨੇ ਜ਼ਿਲੇ੍ਹ ਦੇ ਏ ਡੀ ਨੂੰ ਮੰਗ ਪੱਤਰ ਦੇ ਕੇ ਇਸ ਮਾਮਲੇ ਦੀ ਇਮਾਨਦਾਰੀ ਦੇ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ, ਤਾਂ ਜੋ ਇਸ ਮਾਮਲੇ ਵਿਚ ਨਿਰਦੋਸ਼ ਲੋਕ ਪ੍ਰਤਾੜਿਤ ਨਾਂ ਹੋ ਸਕਣ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤਰਪ੍ਰੀਤ ਸਿੰਘ ਬਰਾੜ, ਰਣਜੀਤ ਸਿੰਘ ਝੋਕ, ਗੁਰਨਾਮ ਸਿੰਘ, ਜਗਸੀਰ ਸਿੰਘ, ਸਿਮਰਨਜੀਤ ਸਿੰਘ ਝੋਕ, ਸਤਪਾਲ ਸਿੰਘ, ਹਰਦੀਪ ਸਿੰਘ ਚੰਨਾ ਅਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ |