14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਮਿੱਤ ਸ਼ਾਹ ਦੀ ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਫ਼ਾਜ਼ਿਲਕਾ ਭਾਜਪਾ ਨੇ ਕੱਸੀ ਕਮਰ • ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ 'ਚ ਵਰਕਰ ਬੱਸਾਂ ਅਤੇ ਨਿੱਜੀ ਸਾਧਨਾਂ ਰਾਹੀਂ ਪਹੁੰਚਣਗੇ ਮੋਗਾ-ਅਸ਼ਵਨੀ ਫੁਟੇਲਾ

Ad Position 21
No active advertisement
ਅਜੀਤ ਡੈਸਕ 10-03-2026
ਫ਼ਾਜ਼ਿਲਕਾ , 9 ਮਾਰਚ (ਦਵਿੰਦਰ ਪਾਲ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਜਨ ਸਭਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਮਹਾ ਮੰਤਰੀ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਵਰਕਰ ਅਤੇ ਆਗੂ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਜੁੱਟ ਗਏ ਹਨ | ਉਨ੍ਹਾਂ ਕਿਹਾ ਕਿ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ-ਪਿੰਡ ਜਾ ਕੇ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਬੂਥ ਪੱਧਰ ਤੱਕ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਫੁਟੇਲਾ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਵਰਕਰ ਬੱਸਾਂ ਅਤੇ ਆਪਣੇ ਨਿੱਜੀ ਵਾਹਨਾਂ ਰਾਹੀਂ ਮੋਗਾ ਪਹੁੰਚਣਗੇ | ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿੱਤ ਸ਼ਾਹ ਦਾ ਇਹ ਪੰਜਾਬ ਦੌਰਾ ਪਾਰਟੀ ਸੰਗਠਨ ਵਿਚ ਨਵੀਂ ਰੂਹ ਫੂਕੇਗਾ ਅਤੇ ਆਉਣ ਵਾਲੇ ਸਮੇਂ ਵਿਚ ਭਾਜਪਾ ਸੂਬੇ ਵਿਚ ਹੋਰ ਮਜ਼ਬੂਤ ਹੋ ਕੇ ਉੱਭਰੇਗੀ | ਉਨ੍ਹਾਂ ਸਮੂਹ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਆਸੀ ਸਮਾਗਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ |
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਦਾ ਬਜਟ ਸਿਰਫ਼ ਭਾਸ਼ਨਾਂ ਦਾ ਪੁਲੰਦਾ-ਖੁੰਗਰ • ਕਿਹਾ, ਪੈਨਸ਼ਨਰਾਂ 'ਤੇ ਮੁਲਾਜ਼ਮਾਂ ਲਈ ਕੁੱਝ ਵੀ ਨਹੀਂ ਅਗਲੀ ਖ਼ਬਰ ਮਾਂ ਸਰਸਵਤੀ ਕਾਲਜ 'ਚ ਯਾਦਗਾਰੀ ਹੋ ਨਿੱਬੜਿਆ ਰਵਨੀਤ ਸਿੰਘ ਦਾ ਪ੍ਰੋਗਰਾਮ ਕੰਟੀਨੀ ਮੰਡੀਰ
Ad Position 24