14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਆਪ ਸਰਕਾਰ ਦਾ ਬਜਟ ਸਿਰਫ਼ ਭਾਸ਼ਨਾਂ ਦਾ ਪੁਲੰਦਾ-ਖੁੰਗਰ • ਕਿਹਾ, ਪੈਨਸ਼ਨਰਾਂ 'ਤੇ ਮੁਲਾਜ਼ਮਾਂ ਲਈ ਕੁੱਝ ਵੀ ਨਹੀਂ

Ad Position 21
No active advertisement
ਅਜੀਤ ਡੈਸਕ 10-03-2026
ਫ਼ਾਜ਼ਿਲਕਾ, 9 ਮਾਰਚ (ਅਮਰਜੀਤ ਸ਼ਰਮਾ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਖੁੰਗਰ ਨੇ ਭਗਵੰਤ ਮਾਨ ਸਰਕਾਰ ਵਲੋਂ ਪੇਸ਼ ਕੀਤੇ ਗਏ 2,60,497 ਕਰੋੜ ਰੁਪਏ ਦੇ ਬਜਟ ਨੂੰ ਸਿਰਫ਼ ਭਾਸ਼ਣਾਂ ਦਾ ਬਜਟ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਹਰ ਸਾਲ ਅੰਕੜਿਆਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਦੀ ਹੈ ਪਰ ਅਸਲ ਵਿਚ ਕੋਈ ਵੀ ਯੋਜਨਾ ਸਿਰੇ ਨਹੀਂ ਚੜ੍ਹ ਰਹੀ | ਸਾਥੀ ਖੁੰਗਰ ਨੇ ਬਜਟ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 16 ਫ਼ੀਸਦੀ ਡੀ.ਏ.ਬਾਰੇ ਸਰਕਾਰ ਪੂਰੀ ਤਰ੍ਹਾਂ ਖ਼ਾਮੋਸ਼ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਚੋਣਾਵੀ ਮਸ਼ਹੂਰੀ ਵਾਲਾ ਬਜਟ ਹੈ | ਕੱਚੇ ਅਤੇ ਆਊਟ ਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ 2.59 ਗੁਣਾਂਕ ਨੂੰ ਲਾਗੂ ਕਰਨ ਲਈ ਬਜਟ ਵਿਚ ਕੋਈ ਤਜਵੀਜ਼ ਨਹੀਂ ਰੱਖੀ ਗਈ, ਜਿਸ ਨਾਲ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਹੈ | ਪੈਨਸ਼ਨਰ ਆਗੂ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੋਹਾਲੀ ਵਿਖੇ ਕੀਤੀ ਗਈ ਸੂਬਾ ਪੱਧਰੀ ਰੈਲੀ ਦੌਰਾਨ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈੱਸ ਦੇ ਗੋਲੇ ਛੱਡਣ ਦੀ ਸਖ਼ਤ ਨਿਖੇਧੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ ਅਗਲੀ ਖ਼ਬਰ ਅਮਿੱਤ ਸ਼ਾਹ ਦੀ ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਫ਼ਾਜ਼ਿਲਕਾ ਭਾਜਪਾ ਨੇ ਕੱਸੀ ਕਮਰ • ਜ਼ਿਲ੍ਹੇ ਭਰ ਤੋਂ ਵੱਡੀ ਗਿ...
Ad Position 24