ਜਲਾਲਾਬਾਦ, 9 ਮਾਰਚ (ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪਿ੍ੰਸੀਪਲ ਡਾਕਟਰ ਨੀਤਿਕਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ¢ ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ¢ ਇਸ ਮੌਕੇ ਡਾਕਟਰ ਨੀਤਿਕਾ ਨੇ ਮਹਿਲਾ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਮਹਿਲਾ ਅਧਿਆਪਕਾਂ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਦਿਵਸ ਪੂਰਨ ਰੂਪ ਵਿਚ ਔਰਤਾਂ ਨੂੰ ਸਮਰਪਿਤ ਹੈ¢ ਇਹ ਦਿਵਸ ਔਰਤਾਂ ਦੇ ਸਨਮਾਨ ਅਤੇ ਸਤਿਕਾਰ ਵਜੋਂ ਮਨਾਇਆ ਜਾਂਦਾ ਹੈ¢ ਇਸ ਦਾ ਮਕਸਦ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਸੁਰੱਖਿਆ ਆਜ਼ਾਦੀ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਦੇ ਸਮਾਜਿਕ ਯੋਗਦਾਨ ਨੂੰ ਮਾਨਤਾ ਦੇਣਾ ਹੈ¢ ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਕਾਮਯਾਬ ਔਰਤਾਂ ਦੀਆਂ ਬਹੁਤ ਸਾਰੀਆਂ ਉਦਾਹਰਨਾਂ ਸਾਨੂੰ ਸਾਡੇ ਸਮਾਜ ਵਿਚ ਵੀ ਵੇਖਣ ਨੂੰ ਮਿਲਦੀਆਂ ਹਨ ¢ ਇਹ ਸਮਾਗਮ ਪੰਜਾਬੀ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਨਿਰਮਲਾ ਰਾਣੀ ਦੀ ਦੇਖਰੇਖ ਵਿਚ ਹੋਇਆ¢