14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦੀਆਂ ਮਹਿਲਾਵਾਂ ਲਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ ਸਰਪੰਚ ਪਰਮਜੀਤ ਕੌਰ

Ad Position 21
No active advertisement
ਅਜੀਤ ਡੈਸਕ 10-03-2026
ਮੰਡੀ ਲਾਧੂਕਾ, 9 ਮਾਰਚ (ਮਨਪ੍ਰੀਤ ਸਿੰਘ ਸੈਣੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ¢ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਕੱਲ੍ਹ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਪੂਰਾ ਕਰ ਦਿੱਤਾ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ¢ ਸਰਪੰਚ ਪਰਮਜੀਤ ਕੌਰ ਸੈਣੀ ਨੇ ਦੱਸਿਆਂ ਕਿ ਆਪ ਸਰਕਾਰ ਵਲੋਂ ਸਮਾਜਿਕ ਨਿਆਂ ਅਤੇ ਮਹਿਲਾ ਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ¢ ਸਰਪੰਚ ਪਰਮਜੀਤ ਕੌਰ ਨੇ ਕਿਹਾ ਕਿ ਆਪ ਸਰਕਾਰ ਹਮੇਸ਼ਾ ਹੀ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ¢ ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ¢ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਲਗਾਤਾਰ ਲੋਕ ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ¢
Ad Position 22
No active advertisement
ਪਿਛਲੀ ਖ਼ਬਰ ਈਰਾਨ ਟਕਰਾਅ ਦਾ ਬਰਤਾਨਵੀ ਅਰਥਚਾਰੇ 'ਤੇ ਅਸਰ ਅਗਲੀ ਖ਼ਬਰ ਭਾਰਤ ਦੀ ਕਿ੍ਕੇਟ ਟੀਮ ਵਲੋਂ ਟੀ-20 ਵਰਲਡ ਕੱਪ ਜਿੱਤਣ 'ਤੇ ਅਬੋਹਰ ਵਾਸੀਆਂ ਨੇ ਮਨਾਈ ਖ਼ੁਸ਼ੀ
Ad Position 24