ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਵਿਕਾਸ ਵਿੰਗ ਦੀ ਮੀਟਿੰਗ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਸਰਕਾਰ ਵਲੋਂ ਕੀਤੇ ਕੰਮਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪੰਜਾਬ ਪ੍ਰਧਾਨ ਨੂੰ ਇਲਾਕੇ ਦੀਆਂ ਕਈ ਕਿਸਾਨੀ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ | ਪੰਜਾਬ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਇਲਾਕੇ ਦੀਆਂ ਕਿਸਾਨੀ ਸਮੱਸਿਆਵਾਂ ਜਲਦੀ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਕਿਸਾਨ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਅਪੀਲ ਕੀਤੀ | ਇਸ ਮੌਕੇ ਮਾਲਵਾ ਜ਼ੋਨ ਦੇ ਇੰਚਾਰਜ ਪਰਮਜੀਤ ਸਿੰਘ ਕੋਟਫੱਤਾ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਹਲਕਾ ਪ੍ਰਧਾਨ ਸੁਖਮੰਦਰ ਸਿੰਘ ਢਿੱਲੋਂ, ਸੋਹਣ ਸਿੰਘ ਦਾਨੇਵਾਲੀਆ, ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰਿਪਜੀਤ ਸਿੰਘ ਚਹਿਲ ਆਦਿ ਹਾਜ਼ਰ ਸਨ |