08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੈਰੀ ਸੰਧੂ ਨੇ ਵਿਨੋਦ ਮੇਘ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 11-03-2026
ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਹਲਕਾ ਬੱਲੂਆਣਾ ਦੇ ਨਵ-ਨਿਯੁਕਤ ਹਲਕਾ ਇੰਚਾਰਜ ਵਿਨੋਦ ਮੇਘ ਨੂੰ ਵਧਾਈ ਦਿੱਤੀ ਗਈ | ਇਸ ਦੌਰਾਨ ਹੈਰੀ ਸੰਧੂ ਨੇ ਕਿਹਾ ਕਿ ਅਕਾਲੀ ਦਲ ਨੇ ਹਲਕੇ ਦੇ ਵਸਨੀਕ ਵਿਨੋਦ ਮੇਘ ਨੂੰ ਹਲਕਾ ਬੱਲੂਆਣਾ ਦਾ ਹਲਕਾ ਇੰਚਾਰਜ ਨਿਯੁਕਤ ਕਰ ਬਹੁਤ ਵਧੀਆ ਫ਼ੈਸਲਾ ਲਿਆ ਹੈ | ਹੁਣ ਹਲਕੇ 'ਚ ਅਕਾਲੀ ਦਲ ਹੋਰ ਵੀ ਮਜ਼ਬੂਤ ਹੋਵੇਗਾ | ਵੈਸੇ ਵੀ ਹਲਕਾ ਬੱਲੂਆਣਾ ਅਕਾਲੀ ਦਲ ਦਾ ਗੜ੍ਹ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਦੋਵੇਂ ਆਗੂ ਅਬੋਹਰ, ਬੱਲੂਆਣਾ ਦੋਵੇਂ ਵਿਧਾਨ ਸਭਾ ਹਲਕਿਆਂ 'ਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਜੁੱਲ ਕੇ ਕੰਮ ਕਰਨਗੇ ਤਾਂ ਕਿ 2027 ਵਿਚ ਫਿਰ ਤੋਂ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਨੰਬਰਦਾਰ ਗੁਰਦੀਪ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਟਰੱਕਾਂ ਦੀ ਹੋਈ ਭਿਆਨਕ ਟੱਕਰ ਅਗਲੀ ਖ਼ਬਰ ਆਪ ਦੇ ਕਿਸਾਨ ਵਿੰਗ ਦੀ ਹੋਈ ਮੀਟਿੰਗ
Ad Position 24