08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਦੋ ਟਰੱਕਾਂ ਦੀ ਹੋਈ ਭਿਆਨਕ ਟੱਕਰ

Ad Position 21
No active advertisement
ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਸਥਿਤ ਬਾਧਾ ਵਾਏ ਪੁਆਇੰਟ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਟਰੱਕਾਂ ਦੀ ਜ਼ਬਰਦਸਤ ਟੱਕਰ ਹੋ ਗਈ | ਇਸ ਹਾਦਸੇ ਵਿਚ ਟਰੱਕ ਦਾ ਚਾਲਕ ਬੁਰੀ ਤਰ੍ਹਾਂ ਕੈਬਿਨ ਵਿਚ ਫਸ ਗਿਆ, ਜਿਸ ਨੂੰ ਪੁਲਿਸ ਨੇ ਕਰੀਬ ਅੱਧੇ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਅਤੇ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ | ਜਾਣਕਾਰੀ ਦਿੰਦਿਆਂ ਟਰੱਕ ਚਾਲਕ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਮੋਗਾ ਤੋਂ ਗੁਜਰਾਤ ਵੱਲ ਜਾ ਰਿਹਾ ਸੀ | ਜਦੋਂ ਉਹ ਬਾਧਾ ਵਾਏ ਪੁਆਇੰਟ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ | ਟਰੱਕ ਮਾਲਕ ਨਿਰਵੈਰ ਸਿੰਘ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਟੱਕਰ ਮਾਰਨ ਵਾਲੇ ਟਰੱਕ ਦਾ ਡਰਾਈਵਰ ਸੌਂ ਰਿਹਾ ਸੀ ਅਤੇ ਕੰਡਕਟਰ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ | ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਪਿਛਲੇ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਚਾਲਕ ਅੰਦਰ ਹੀ ਫਸ ਗਿਆ ਸੀ | ਪੁਲਿਸ ਨੇ ਲੋਕਾਂ ਦੀ ਮਦਦ ਨਾਲ ਚਾਲਕ ਨੂੰ ਬਾਹਰ ਕੱਢ ਕੇ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਯੂਥ ਲੜਕੇ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 14 ਨੂੰ ਅਗਲੀ ਖ਼ਬਰ ਹੈਰੀ ਸੰਧੂ ਨੇ ਵਿਨੋਦ ਮੇਘ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਵਧਾਈ ਦਿੱਤੀ
Ad Position 24