08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ 'ਚ ਕੀਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ 2027 'ਚ ਰੀਪੀਟ ਹੋਵੇਗੀ ਆਪ ਸਰਕਾਰ-ਵਾਈਸ ਕੋਆਰਡੀਨੇਟਰ

Ad Position 21
No active advertisement
ਅਜੀਤ ਡੈਸਕ 11-03-2026
ਬੱਲੂਆਣਾ, 10 ਮਾਰਚ (ਜਸਮੇਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ | ਜਿਸ ਤਹਿਤ ਪੰਜਾਬ ਵਿਚ ਕੀਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ 2027 ਵਿਚ ਮੁੜ ਆਪ ਸਰਕਾਰ ਰੀਪੀਟ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੀਡੀਆ ਵਿੰਗ ਦੇ ਵਾਈਸ ਕੋਆਰਡੀਨੇਟਰ ਭਜਨ ਲਾਲ ਬੱਲੂਆਣਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨ ਮਾਨ ਸਰਕਾਰ ਦਾ ਔਰਤਾਂ ਲਈ ਇਕ ਵੱਡਾ ਤੋਹਫ਼ਾ ਹੈ | ਜਿਸ ਨਾਲ ਹਰ ਵਰਗ ਦੀ ਔਰਤ ਨੂੰ ਬਰਾਬਰ ਮਾਣ ਸਤਿਕਾਰ ਮਿਲੇਗਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਜਿੰਨੇ ਵਾਅਦੇ ਚੋਣ ਮੈਨੀਫੈਸਟੋ ਵਿਚ ਕੀਤੇ ਸਨ ਉਹ ਵਾਅਦੇ, ਗਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਹ ਪਹਿਲੀ ਵਾਰੀ ਹੋਇਆ ਹੈ ਜਦੋਂ ਹਰ ਵਰਗ ਨੂੰ ਬਰਾਬਰ ਬਿਜਲੀ ਮੁਆਫ਼ੀ ਅਤੇ ਹਰ ਵਰਗ ਦੀਆਂ ਔਰਤਾਂ ਨੂੰ ਮਾਣ ਭੱਤਾ ਮਿਲਿਆ ਹੈ | ਪਹਿਲਾ ਵਾਲੀਆਂ ਸਰਕਾਰਾਂ ਕੇਵਲ ਐੱਸ.ਸੀ.'ਤੇ ਬੀ.ਸੀ ਤੱਕ ਹੀ ਸੀਮਤ ਰਹੀਆਂ ਹਨ | ਉਨ੍ਹਾਂ ਸੂਬੇ ਦੇ ਮੁੱਖ ਮੰਤਰੀ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੀ.ਓ ਸਟਾਫ਼ ਨੇ ਭਗੌੜਾ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਸਟੇਟ ਯੂਥ ਲੜਕੇ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 14 ਨੂੰ
Ad Position 24