08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੀ.ਓ ਸਟਾਫ਼ ਨੇ ਭਗੌੜਾ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 11-03-2026
ਜਲਾਲਾਬਾਦ, 10 ਮਾਰਚ(ਜਤਿੰਦਰ ਪਾਲ ਸਿੰਘ)-ਪੀ.ਓ ਸਟਾਫ਼ ਨੇ 1 ਭਗੌੜਾ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ ਨੇ ਦੱਸਿਆ ਕਿ ਐੱਸ.ਐੱਸ ਪੀ ਗੁਰਮੀਤ ਸਿੰਘ, ਐੱਸ.ਪੀ.ਡੀ ਤਰੁਨ ਰਤਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲ਼ੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ.ਓ ਸਟਾਫ਼ ਨੇ 299 ਸੀ.ਆਰ.ਪੀ.ਸੀ ਤਹਿਤ ਚੱਲੇ ਆ ਰਹੇ 1 ਭਗੌੜਾ ਵਿਅਕਤੀ ਨੂੰ ਕਾਬੂ ਕਰਨ'ਚ ਸਫਲਤਾ ਹਾਸਲ ਕੀਤੀ ਹੈ¢ ਉਕਤ ਭਗੌੜਾ ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਲੱਖੇ ਕੇ ਉਤਾੜ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ ਤੇ ਮਾਨਯੋਗ ਅਦਾਲਤ 'ਚ ਪੇਸ਼ ਨਾ ਹੋਣ ਉਕਤ ਵਿਅਕਤੀ ਨੂੰ 20/9/2025 ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਤੇ ਜਿਸ ਨੂੰ ਅੱਜ ਕਾਬੂ ਕਰਕੇ ਥਾਣਾ ਸਿਟੀ-1 ਅਬੋਹਰ ਦੇ ਹਵਾਲੇ ਕਰ ਦਿੱਤਾ ਗਿਆ ਹੈ¢ ਪੁਲਿਸ ਵਲ਼ੋਂ ਅਗਲੀ ਕਾਰਵਾਈ ਕਰਕੇ ਭਗੌੜਾ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ¢ ਇਸ ਮੌਕੇ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ, ਐੱਚ.ਸੀ ਜਸਵਿੰਦਰ ਸਿੰਘ, ਐ, ਐੱਚ.ਸੀ ਮਨਵੀਰ ਸਿੰਘ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕਿਸੇ ਵੀ ਧਾਰਮਿਕ ਸਮਾਗਮ, ਵਿਆਹ ਜਲੂਸ ਆਦਿ 'ਤੇ ਹਥਿਆਰਾਂ ਦੇ ਪ੍ਰਦਰਸ਼ਿਤ ਕਰਨ 'ਤੇ ਪਾਬੰਦੀ ਅਗਲੀ ਖ਼ਬਰ ਪੰਜਾਬ 'ਚ ਕੀਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ 2027 'ਚ ਰੀਪੀਟ ਹੋਵੇਗੀ ਆਪ ਸਰਕਾਰ-ਵਾਈਸ ਕੋਆਰਡੀਨੇਟਰ
Ad Position 24