08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਲੁੱਟ ਖੋਹ ਕਰਨ ਵਾਲੇ ਪੰਜ ਨੌਜਵਾਨ ਹਥਿਆਰਾਂ ਸਮੇਤ ਗਿ੍ਫ਼ਤਾਰ- ਐੱਸ.ਪੀ. ਆਸਵੰਤ ਸਿੰਘ <br/>

Ad Position 21
No active advertisement
ਅਜੀਤ ਡੈਸਕ 11-03-2026
ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ,ਵਿਵੇਕ ਹੂੜੀਆ)-ਨਗਰ ਥਾਣਾ ਅਬੋਹਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਸਰਗਰਮ ਗਰੋਹ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਇਕ ਟਰੈਕਟਰ-ਟਰਾਲੀ ਚਾਲਕ ਨਾਲ ਕੁੱਟਮਾਰ ਕਰਕੇ ਨਕਦੀ ਅਤੇ ਮੋਬਾਈਲ ਲੁੱਟਣ ਦੇ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸਥਾਨਕ ਐੱਸ.ਪੀ.ਆਸਵੰਤ ਸਿੰਘ ਨੇ ਦੱਸਿਆ ਕਿ ਇਹ ਗਿ੍ਫ਼ਤਾਰ ਕੀਤੇ ਪੰਜੇ ਨੌਜਵਾਨ ਅਬੋਹਰ ਦੇ ਵਸਨੀਕ ਹਨ ਅਤੇ ਇਨ੍ਹਾਂ 'ਚ ਦੋ ਨਾਬਾਲਗ ਵੀ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਪਿੰਡ ਮੁਹਾਰ ਖੀਵਾ ਫ਼ਾਜ਼ਿਲਕਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 5-6 ਮਾਰਚ ਦੀ ਰਾਤ ਜਦੋਂ ਉਹ ਸਾਦੁਲਸ਼ਹਿਰ ਤੋਂ ਆਪਣੇ ਪਿੰਡ ਪਰਤ ਰਿਹਾ ਸੀ, ਤਾਂ ਮਲੋਟ ਰੋਡ 'ਤੇ ਪਾਲੀ ਦੇ ਢਾਬੇ ਨੇੜੇ ਪੰਜ ਹਥਿਆਰਬੰਦ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ | ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਨਗਦੀ 'ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧ ਵਿਚ ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਮੁਕੱਦਮਾ ਨੰਬਰ 66 ਦਰਜ ਕੀਤਾ ਗਿਆ ਸੀ | ਵਾਰਦਾਤ ਤੋਂ ਬਾਅਦ ਸਥਾਨਕ ਨਗਰ ਥਾਣਾ ਇਕ ਦੇ ਮੁਖੀ ਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਸ ਸਬੰਧ ਵਿਚ ਕਥਿਤ ਦੋਸ਼ੀਆਂ ਦੀ ਭਾਲ ਕਰਦਿਆਂ ਗੁਰਵਿੰਦਰ ਸਿੰਘ ਉਰਫ਼ ਸੇਠੀ, ਸਾਜਨ, ਵਿਸ਼ਾਲ, ਗਗਨਦੀਪ ਉਰਫ਼ ਗੱਗੂ ਵਾਸੀ ਪੰਜਪੀਰ ਅਤੇ ਰਾਮਦੀਨ ਵਾਸੀ ਇੰਦਰਾ ਨਗਰੀ ਨੂੰ ਦੋ ਦੇਸੀ ਪਿਸਤੌਲ, ਦੋ ਕਿਰਪਾਨਾਂ, ਇਕ ਕਾਪਾ, ਲੋਹੇ ਦੀਆਂ ਪਾਈਪਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ | ਇਸ ਮੌਕੇ ਅਬੋਹਰ ਦੇ ਡੀ.ਐੱਸ.ਪੀ.ਸੁਖਵਿੰਦਰ ਸਿੰਘ, ਨਗਰ ਥਾਣਾ ਮੁਖੀ ਰਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਦੀ ਵਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਵਪਾਰਕ ਸੰਧੀ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਦੀ ਆਰਥਿਕਤਾ ਤਬਾਹ ਕਰ ਦੇਵੇਗੀ-ਵਿਧ... ਅਗਲੀ ਖ਼ਬਰ ਫ਼ਾਜ਼ਿਲਕਾ ਦੀ ਹੋਣਹਾਰ ਬੇਟੀ ਬਰਿੰਦਰ ਪਾਲ ਕੌਰ ਬਣੀ ਚਾਰਟਰਡ ਅਕਾਊਾਟੈਂਟ
Ad Position 24