ਫ਼ਾਜ਼ਿਲਕਾ, 10 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸ:ਥ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਧੂ ਰਾਮ ਪੁੱਤਰ ਪਾਲੀ ਰਾਮ ਵਾਸੀ ਚੁਵਾੜਿਆਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 8 ਮਾਰਚ ਨੂੰ ਰਾਤ ਕਰੀਬ 8 ਵਜੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਹਾਜ਼ਰ ਸੀ ਤਾਂ ਗੋਰੀ ਸ਼ੰਕਰ ਉਰਫ਼ ਗੋਰੂ ਪੁੱਤਰ ਸੋਹਣ ਲਾਲ ਵਾਸੀ ਚੁਵਾੜਿਆਂ ਵਾਲੀ ਉਨ੍ਹਾਂ ਦੇ ਘਰ ਦਾਖਲ ਹੋਇਆ | ਉਸ ਨੇ ਉਸ ਦੇ ਲੜਕੇ ਮਹਿੰਦਰ ਕੁਮਾਰ ਸਰਪੰਚ ਨਾਲ ਗਾਲ਼ੀ-ਗਲੋਚ ਕੀਤੀ ਅਤੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਮਹਿੰਦਰ ਕੁਮਾਰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਚ ਦਾਖਲ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |