ਫ਼ਾਜ਼ਿਲਕਾ, 10 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਰੇਲਵੇ ਫਾਟਕ ਪਿੰਡ ਆਵਾ ਨੇੜੇ ਪੁੱਜੀ ਤਾਂ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਲੀ ਨੰ: 9 ਅਨੰਦਪੁਰ ਮੁਹੱਲਾ ਫ਼ਾਜ਼ਿਲਕਾ ਸੜਕ ਕਿਨਾਰੇ ਝਾੜੀਆਂ ਦੀ ਆੜ ਕੋਲ ਸ਼ੱਕੀ ਹਾਲਾਤ ਵਿਚ ਦਿਖਾਈ ਦਿੱਤਾ | ਜਿਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਨਸ਼ਾ ਕਰਨ ਵਾਲੀ ਪੰਨੀ ਸਮੇਤ ਲਾਈਟਰ, 10 ਰੁਪਏ ਦਾ ਨੋਟ ਮਿਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |