08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਿਹਤ ਵਿਭਾਗ ਵਲੋਂ ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਅਬੋਹਰ ਦੇ ਫਾਰਮੇਸੀ ਕਾਲਜ ਵਿਖੇ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 11-03-2026
ਅਬੋਹਰ, 10 ਮਾਰਚ (ਵਿਵੇਕ ਹੂੜੀਆ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ 14 ਮਾਰਚ ਤੱਕ 'ਵਿਸ਼ਵ ਗਲੂਕੋਮਾ ਹਫ਼ਤਾ' ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ.ਲਵਲੀ ਕਾਂਸਲ ਦੀ ਦੇਖ-ਰੇਖ ਹੇਠ 'ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਐਂਡ ਨਰਸਿੰਗ ਅਬੋਹਰ' ਵਿਖੇ ਕਾਲਾ ਮੋਤੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਇਸ ਸਾਲ ਇਹ ਹਫ਼ਤਾ Tਗਲੂਕੋਮਾ ਮੁਕਤ ਸੰਸਾਰ ਲਈ ਇੱਕਜੁੱਟ ਹੋਵੋU ਦੇ ਨਾਅਰੇ ਹੇਠ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਦੌਰਾਨ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਕਾਲਾ ਮੋਤੀਆ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ | ਉਨ੍ਹਾਂ ਕਿਹਾ ਕਿ ਅੱਖਾਂ ਵਿਚ ਦਰਦ, ਸਿਰ ਦਰਦ, ਐਨਕਾਂ ਦਾ ਨੰਬਰ ਵਾਰ-ਵਾਰ ਬਦਲਣਾ ਅਤੇ ਰੌਸ਼ਨੀ ਦੇ ਆਲੇ-ਦੁਆਲੇ ਰੰਗਦਾਰ ਚੱਕਰ ਦਿਖਾਈ ਦੇਣਾ ਇਸ ਦੇ ਮੁੱਖ ਲੱਛਣ ਹਨ | ਅਜਿਹੀ ਸੂਰਤ ਵਿਚ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੀਮ ਹਕੀਮਾਂ ਤੋਂ ਅੱਖਾਂ ਦਾ ਇਲਾਜ ਕਰਵਾਉਣ ਦੀ ਬਜਾਏ ਸਰਕਾਰੀ ਹਸਪਤਾਲਾਂ ਵਿਚ ਚੈੱਕਅਪ ਕਰਵਾਉਣ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਮਨੋਜ ਕੌਸ਼ਲ, ਜਨਰਲ ਸਕੱਤਰ ਵਿਵੇਕ ਕੌਸ਼ਲ, ਪਿ੍ੰਸੀਪਲ ਸੰਜੇ ਹੁੱਡਾ, ਕੈਂਪਸ ਡਾਇਰੈਕਟਰ ਗੁਲਸ਼ਨ ਬਾਘਲਾ ਸਮੇਤ ਸਿਹਤ ਵਿਭਾਗ ਦੀ ਟੀਮ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਬੀ.ਐੱਸ.ਕੇ.ਯੋਜਨਾ ਨੇ ਸਵਨਿਆ ਨੂੰ ਦਿੱਤੀ ਨਵੀਂ ਜ਼ਿੰਦਗੀ, ਦਿਲ ਦਾ ਆਪ੍ਰੇਸ਼ਨ ਰਿਹਾ ਸਫਲ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24