08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਰ.ਬੀ.ਐੱਸ.ਕੇ.ਯੋਜਨਾ ਨੇ ਸਵਨਿਆ ਨੂੰ ਦਿੱਤੀ ਨਵੀਂ ਜ਼ਿੰਦਗੀ, ਦਿਲ ਦਾ ਆਪ੍ਰੇਸ਼ਨ ਰਿਹਾ ਸਫਲ

Ad Position 21
No active advertisement
ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਨਵੀਂ ਆਬਾਦੀ ਦੀ ਰਹਿਣ ਵਾਲੀ 7 ਸਾਲਾ ਬੱਚੀ ਸਵਨਿਆ ਦੀ ਕਹਾਣੀ ਸਰਕਾਰੀ ਸਿਹਤ ਯੋਜਨਾਵਾਂ ਦੀ ਸਫਲਤਾ ਅਤੇ ਪਰਿਵਾਰਕ ਹੌਸਲੇ ਦੀ ਇਕ ਮਿਸਾਲ ਬਣ ਕੇ ਸਾਹਮਣੇ ਆਈ ਹੈ | ਜਨਮ ਤੋਂ ਹੀ ਦਿਲ ਵਿਚ ਛੇਦ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੀ ਸਵਨਿਆ ਦਾ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐੱਸ.ਕੇ.) ਤਹਿਤ ਮੁਫ਼ਤ ਇਲਾਜ ਕਰਵਾ ਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਗਈ ਹੈ | ਸਵਨਿਆ ਦੇ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਇਲਾਜ ਦਾ ਭਾਰੀ ਖਰਚਾ ਚੁੱਕਣਾ ਮੁਸ਼ਕਲ ਸੀ | ਇਲਾਜ ਦੇ ਖ਼ਰਚੇ ਦੇ ਡਰੋਂ ਬੱਚੀ ਦੇ ਪਿਤਾ ਨੇ ਉਸ ਨੂੰ ਅਤੇ ਉਸ ਦੀ ਮਾਂ ਨੂੰ ਛੱਡ ਦਿੱਤਾ ਸੀ, ਜਿਸ ਤੋਂ ਬਾਅਦ ਉਹ ਆਪਣੇ ਨਾਨਕੇ ਘਰ ਰਹਿ ਰਹੀ ਸੀ | ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਟੀਮ ਨੇ ਬੱਚੀ ਦੀ ਜਾਂਚ ਕੀਤੀ ਅਤੇ ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਸ ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਰੈਫ਼ਰ ਕੀਤਾ | ਸਵਨਿਆ ਦਾ ਦਿਲ ਦਾ ਆਪ੍ਰੇਸ਼ਨ ਸਫਲਤਾਪੂਰਵਕ ਕੀਤਾ ਗਿਆ, ਜੋ ਕਿ ਪੂਰੀ ਤਰ੍ਹਾਂ ਮੁਫ਼ਤ ਸੀ | ਹਾਲ ਹੀ ਵਿਚ ਹੋਏ ਫਾਲੋ-ਅਪ ਚੈੱਕਅਪ ਦੌਰਾਨ ਡਾਕਟਰਾਂ ਨੇ ਬੱਚੀ ਨੂੰ ਪੂਰੀ ਤਰ੍ਹਾਂ ਤੰਦਰੁਸਤ ਘੋਸ਼ਿਤ ਕੀਤਾ ਹੈ | ਹੁਣ ਸਵਨਿਆ ਦੂਜੀ ਜਮਾਤ ਵਿਚ ਪੜ੍ਹਾਈ ਕਰ ਰਹੀ ਹੈ ਅਤੇ ਵੱਡੀ ਹੋ ਕੇ ਫ਼ੌਜ ਵਿਚ ਅਫ਼ਸਰ ਬਣਨਾ ਚਾਹੁੰਦੀ ਹੈ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਅਬੋਹਰ ਦੇ ਫਾਰਮੇਸੀ ਕਾਲਜ ਵਿਖੇ ਜਾਗਰੂਕਤਾ ਪ੍ਰੋਗਰਾਮ
Ad Position 24