ਜਲਾਲਾਬਾਦ,10 ਮਾਰਚ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ.ਨੀਤਿਕਾ ਦੀ ਯੋਗ ਅਗਵਾਈ ਹੇਠ ਕਾਲਜ ਵਿਚ ਫ਼ਸਟ ਏਡ ਅਤੇ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਪ੍ਰਾਈਵੇਟ ਮਾਹਿਰ ਡਾਕਟਰ ਪ੍ਰਤਾਪ ਸਿੰਘ ਅਤੇ ਸਹਾਇਕ ਜਗਜੀਤ ਸਿੰਘ ਵੱਲੋਂ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਵੱਲੋਂ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਹਾਈ ਬਲੱਡ ਪੈ੍ਰਸ਼ਰ, ਸ਼ੂਗਰ ਟੈੱਸਟ ਆਦਿ ਰੋਗਾਂ ਬਾਰੇ ਜਾਂਚ ਕੀਤੀ ਅਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਤੇ ਕਾਲਜ ਦੇ ਪਿ੍ੰਸੀਪਲ ਡਾ. ਨੀਤਿਕਾ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਲੋਕ ਆਪਣੇ ਕੰਮਾਂ ਵਿਚ ਇੰਨੇ ਰੁੱਝੇ ਹੋਏ ਹਨ ਕਿ ਉਹ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਪਾਉਂਦੇ, ਇਸੇ ਕਾਰਨ ਉਹ ਕਿਸੇ ਨਾ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ | ਇਸ ਕੈਂਪ ਦਾ ਮੰਤਵ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋਂ ਹਰ ਵਿਅਕਤੀ ਸਿਹਤ ਦੀ ਜਾਂਚ ਕਰਵਾ ਕੇ ਬਿਮਾਰੀਆਂ ਤੋਂ ਸਕਣ |