08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬੰਬੇ ਇੰਸਟੀਚਿਊਟ ਨੇ ਬਜ਼ੁਰਗ ਮਹਿਲਾਵਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

Ad Position 21
No active advertisement
ਅਜੀਤ ਡੈਸਕ 11-03-2026
ਅਬੋਹਰ, 10 ਮਾਰਚ (ਵਿਵੇਕ ਹੂੜੀਆ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਅਬੋਹਰ ਦੇ ਨਵੀਂ ਆਬਾਦੀ ਸਥਿਤ ਨਵ ਦੁਰਗਾ ਧਰਮਸ਼ਾਲਾ ਵਿਖੇ ਬੰਬੇ ਇੰਸਟੀਚਿਊਟ ਵਲੋਂ ਇਕ ਵਿਸ਼ੇਸ਼ ਅਤੇ ਯਾਦਗਾਰੀ ਪ੍ਰੋਗਰਾਮ ਉਲੀਕਿਆ ਗਿਆ | ਇਸ ਸਮਾਗਮ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਵਿਚ ਨਿੱਕੀਆਂ ਬੱਚੀਆਂ ਤੋਂ ਲੈ ਕੇ 90 ਸਾਲ ਦੀਆਂ ਬਜ਼ੁਰਗ ਮਹਿਲਾਵਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਰੇਣੂ ਚੁੱਘ ਅਤੇ ਰਾਜ ਰਾਣੀ ਵਲੋਂ ਰਿਬਨ ਕੱਟ ਕੇ ਕੀਤੀ ਗਈ | ਇਸ ਉਪਰੰਤ ਮਹਿਲਾਵਾਂ ਨੇ ਭਜਨ-ਕੀਰਤਨ ਕਰਕੇ ਪੂਰੇ ਮਾਹੌਲ ਨੂੰ ਅਧਿਆਤਮਿਕ ਰੰਗ ਵਿਚ ਰੰਗ ਦਿੱਤਾ | ਸਮਾਗਮ ਦੌਰਾਨ ਮਹਿਲਾਵਾਂ ਦੇ ਮਨੋਰੰਜਨ ਲਈ ਵੱਖ-ਵੱਖ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਦਾ ਸਭ ਨੇ ਖ਼ੂਬ ਅਨੰਦ ਮਾਣਿਆ | ਇਸ ਮੌਕੇ ਮਹਿਲਾਵਾਂ ਨੇ ਇਕੱਠੇ ਮਿਲ ਕੇ ਕੇਕ ਕੱਟਿਆ ਅਤੇ ਇਕ-ਦੂਜੇ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ | ਕਈ ਬਜ਼ੁਰਗ ਮਹਿਲਾਵਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਨੇ ਜ਼ਿੰਦਗੀ ਵਿਚ ਪਹਿਲੀ ਵਾਰ ਅਜਿਹੇ ਕਿਸੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਹੈ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਊਸ਼ਾ ਸਵਾਮੀ, ਮੀਨੂ ਸਵਾਮੀ ਅਤੇ ਕਿ੍ਸ਼ਮਾ ਸਵਾਮੀ ਨੇ ਵਿਸ਼ੇਸ਼ ਯੋਗਦਾਨ ਪਾਇਆ | ਯਸ਼ਿਕਾ ਸਿੰਗਲਾ ਨੇ ਖੇਡਾਂ ਰਾਹੀਂ ਮਹਿਲਾਵਾਂ ਦਾ ਮਨੋਰੰਜਨ ਕੀਤਾ, ਜਦਕਿ ਮੰਚ ਸੰਚਾਲਨ ਕਿ੍ਸ਼ਮਾ ਵਲੋਂ ਕੀਤਾ ਗਿਆ | ਭੈਣ ਲਕਸ਼ਮੀ ਨੇ ਮਹਿਲਾਵਾਂ ਦੇ ਸਮਾਜਿਕ ਸੰਘਰਸ਼ ਅਤੇ ਯੋਗਦਾਨ 'ਤੇ ਰੌਸ਼ਨੀ ਪਾਈ | ਸੰਸਥਾ ਦੇ ਸੰਚਾਲਕ ਗਗਨ ਚੁੱਘ ਨੇ ਕਿਹਾ ਕਿ ਬਜ਼ੁਰਗ ਮਹਿਲਾਵਾਂ ਨੂੰ ਸਨਮਾਨ ਦੇਣਾ ਉਨ੍ਹਾਂ ਦੀ ਸੰਸਥਾ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸੁਭਾਸ਼ ਬਾਵਾ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24