08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 11-03-2026
ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਸੀਤੋ ਗੰੁਨੋ੍ਹ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਨੌਜਵਾਨ ਆ ਰਿਹਾ ਸੀ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਰਜਨੀਸ਼ ਕੁਮਾਰ ਪੁੱਤਰ ਹੇਤਰਾਮ ਵਾਸੀ ਪਿੰਡ ਸੀਤੋਂ ਗੰੁਨੋ੍ਹ ਵਜੋਂ ਹੋਈ | ਥਾਣਾ ਬਹਾਵਵਾਲਾ ਪੁਲਿਸ ਵਲੋਂ ਉਕਤ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਉਸ ਨੂੰ ਬਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਕਾਲਜ ਵਿਖੇ ਰਚਨਾਤਮਿਕ ਅਤੇ ਸਮਗਰੀ ਲੇਖਣ ਬਾਰੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਬੰਬੇ ਇੰਸਟੀਚਿਊਟ ਨੇ ਬਜ਼ੁਰਗ ਮਹਿਲਾਵਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
Ad Position 24