08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੋਪੀ ਚੰਦ ਕਾਲਜ ਵਿਖੇ ਰਚਨਾਤਮਿਕ ਅਤੇ ਸਮਗਰੀ ਲੇਖਣ ਬਾਰੇ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 11-03-2026
ਅਬੋਹਰ, 10 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੇ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਅਗਵਾਈ ਅਤੇ ਅੰਗਰੇਜ਼ੀ ਵਿਭਾਗ ਮੁਖੀ ਡਾ.ਸੀਮਾ ਸੋਮਾਨੀ ਦੀ ਦੇਖ-ਰੇਖ ਹੇਠ ਰਚਨਾਤਮਿਕ ਅਤੇ ਸਮਗਰੀ ਲੇਖਣ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮਿਸ ਸ਼੍ਰੇਆ ਨਾਰੰਗ ਅਤੇ ਸ਼੍ਰੀ ਆਰ.ਸ਼ਰਮਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥਣਾਂ ਨੂੰ ਰਚਨਾਤਮਿਕ ਲੇਖਣ ਅਤੇ ਸਮਗਰੀ ਲਿਖਣ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਕਨਟੈਂਟ ਰਾਈਟਿੰਗ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ ਅਤੇ ਇਹ ਖੇਤਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪ੍ਰਦਾਨ ਕਰ ਰਿਹਾ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰਭਾਵਸ਼ਾਲੀ ਲਿਖਣ ਸ਼ੈਲੀ ਵਿਕਸਿਤ ਕਰਨ ਦੇ ਨਾਲ-ਨਾਲ ਸਹੀ ਸ਼ਬਦ ਚੋਣ ਅਤੇ ਵਿਚਾਰਾਂ ਨੂੰ ਸਪਸ਼ਟ ਰੂਪ ਵਿਚ ਪੇਸ਼ ਕਰਨ ਦੇ ਤਰੀਕਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਲਿਖਣਾ ਇਕ ਕਲਾ ਹੈ ਜੋ ਵਿਅਕਤੀ ਦੇ ਵਿਚਾਰਾਂ ਨੂੰ ਸ਼ਕਤੀਸ਼ਾਲੀ ਢੰਗ ਨਾਲ ਪ੍ਰਗਟ ਕਰਨ ਦਾ ਮਾਧਿਅਮ ਬਣ ਜਾਂਦੀ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਅਭਿਆਸ ਅਤੇ ਪੜ੍ਹਨ ਦੀ ਆਦਤ ਨਾਲ ਲਿਖਣ ਦੀ ਸਮਰੱਥਾ ਨੂੰ ਹੋਰ ਵਿਕਸਿਤ ਕੀਤਾ ਜਾ ਸਕਦਾ ਹੈ | ਇਸ ਦੌਰਾਨ ਰਿਸੋਰਸ ਪਰਸਨ ਨੇ ਵਿਦਿਆਰਥੀਆਂ ਨੂੰ ਰੈਜ਼ਿਊਮ ਬਣਾਉਣ ਦੀ ਸਹੀ ਵਿਧੀ, ਪੇਸ਼ੇਵਾਰ ਲਿਖਣ ਦੀ ਸ਼ੈਲੀ ਅਤੇ ਸ਼ਬਦ ਭੰਡਾਰ ਦੀ ਅਮੀਰੀ ਬਾਰੇ ਮਹੱਤਵਪੂਰਨ ਸੁਝਾਅ ਵੀ ਦਿੱਤੇ | ਉਨ੍ਹਾਂ ਨੇ ਉਦਾਹਰਨਾਂ ਰਾਹੀਂ ਸਮਝਾਇਆ ਕਿ ਕਿਵੇਂ ਰਚਨਾਤਮਿਕਤਾ ਅਤੇ ਸਪਸ਼ਟ ਪ੍ਰਗਟਾਵਾ ਲਿਖਤ ਨੂੰ ਪ੍ਰਭਾਵਸ਼ਾਲੀ ਬਣਾਉਂਦੇ ਹਨ | ਇਸ ਤੋਂ ਇਲਾਵਾ ਪ੍ਰੋਗਰਾਮ ਵਿਚ ਇਕ ਸਵਾਲ-ਜਵਾਬ ਸੈਸ਼ਨ ਕਰਵਾਇਆ ਗਿਆ | ਪ੍ਰੋਗਰਾਮ ਦੇ ਅੰਤ ਵਿਚ ਕਾਲਜ ਵਲੋਂ ਮੁੱਖ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਦਾ ਇੰਟਰਨੈਸ਼ਨਲ ਮੈਥਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
Ad Position 24