08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਦਾ ਇੰਟਰਨੈਸ਼ਨਲ ਮੈਥਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਇੰਟਰਨੈਸ਼ਨਲ ਮੈਥਸ ਓਲੰਪੀਆਡ 2025-26 ਵਿਚ ਆਪਣੀ ਬੌਧਿਕ ਸਮਰੱਥਾ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਇਸ ਅੰਤਰਰਾਸ਼ਟਰੀ ਮੁਕਾਬਲੇ ਵਿਚ ਸਕੂਲ ਦੇ 16 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ 10 ਵਿਦਿਆਰਥੀਆਂ ਨੇ ਮੈਡਲ ਜਿੱਤ ਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ 4 ਸੋਨ ਤਗਮੇ, 5 ਕਾਂਸੀ ਦੇ ਤਗਮੇ ਅਤੇ 1 ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ | ਮੈਡਲ ਜੇਤੂਆਂ ਵਿਚ ਜਸਮੀਨ, ਸ਼੍ਰੇਆ, ਦਮਨਜੋਤ, ਅਭਿਲਾਸ਼ਾ, ਨਵਜੋਤ, ਸਾਰਿਕਾ, ਸ਼ਨਾਇਆ, ਅਕਸ਼, ਨਿਧੀ ਅਤੇ ਹਰਸ਼ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀਆਂ ਜਮਾਤਾਂ ਵਿਚ ਟਾਪਰ ਰਹਿ ਕੇ ਇਹ ਮੁਕਾਮ ਹਾਸਲ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਦੇ ਹਨ | ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਾਡਵਿਨ ਪਬਲਿਕ ਸਕੂਲ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ | ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਵੀ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਨਿੱਖਰਦੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੱਡੇ ਟੀਚੇ ਹਾਸਲ ਕਰਨ ਦੀ ਪ੍ਰੇਰਨਾ ਮਿਲਦੀ ਹੈ |
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਗੋਪੀ ਚੰਦ ਕਾਲਜ ਵਿਖੇ ਰਚਨਾਤਮਿਕ ਅਤੇ ਸਮਗਰੀ ਲੇਖਣ ਬਾਰੇ ਵਰਕਸ਼ਾਪ ਲਗਾਈ
Ad Position 24