08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ (ਅਮਰਜੀਤ ਸ਼ਰਮਾ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ | ਇਸੇ ਕੜੀ ਤਹਿਤ ਜਥੇਬੰਦੀ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਸਾਰ ਨਹੀਂ ਲੈ ਰਹੀ | ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ 45 ਤੋਂ 50 ਹਜ਼ਾਰ ਰੁਪਏ ਹੋਣੀ ਚਾਹੀਦੀ ਸੀ, ਪਰ ਸਰਕਾਰ 20-20 ਸਾਲ ਦਾ ਤਜਰਬਾ ਰੱਖਣ ਵਾਲੇ ਮੁਲਾਜ਼ਮਾਂ ਨੂੰ ਮਹਿਜ਼ 20 ਹਜ਼ਾਰ ਰੁਪਏ ਦੇ ਕੇ ਉਨ੍ਹਾਂ ਦੀ ਆਰਥਿਕ ਅਤੇ ਮਾਨਸਿਕ ਲੁੱਟ ਕਰ ਰਹੀ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ 16 ਮਾਰਚ ਨੂੰ ਡਾਇਰੈਕਟਰ ਦਫ਼ਤਰ, ਵਿਕਾਸ ਭਵਨ ਮੋਹਾਲੀ ਵਿਖੇ ਵਿਸ਼ਾਲ ਰੈਲੀ ਕਰਕੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਉੱਥੇ ਪੱਕਾ ਮੋਰਚਾ ਲਗਾਇਆ ਜਾਵੇਗਾ | ਇਸ ਮੌਕੇ ਯੂਨੀਅਨ ਦੇ ਹੋਰ ਸੀਨੀਅਰ ਆਗੂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਰੀ ਜਲ ਸ਼ਕਤੀ ਦਿਵਸ ਤਹਿਤ ਪਿੰਡ ਕਮਰੇਵਾਲਾ ਵਿਖੇ ਔਰਤਾਂ ਨੂੰ ਪੀਣ ਯੋਗ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕੀਤਾ... ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ
Ad Position 24