ਜਲਾਲਾਬਾਦ, 10 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਨਾਰੀ ਜਲ ਸ਼ਕਤੀ ਦਿਵਸ (ਅੰਤਰਰਾਸ਼ਟਰੀ ਮਹਿਲਾ ਦਿਵਸ-2026) ਦੀ ਚੱਲ ਰਹੀ ਲੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਫ਼ਾਜ਼ਿਲਕਾ ਦੇ ਕਾਰਜਕਾਰੀ ਇੰਜੀਨੀਅਰ ਦੇ ਦਿਸ਼ਾ ਨਿਰਦੇਸ਼ ਅਤੇ ਉਪ ਮੰਡਲ ਇੰਜੀਨੀਅਰ ਜਲਾਲਾਬਾਦ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਜਲਾਲਾਬਾਦ ਅਧੀਨ ਪੈਂਦੇ ਪਿੰਡ ਕਮਰੇ ਵਾਲਾ ਵਿਖੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਮੌਕੇ ਪਿੰਡ ਦੀਆਂ ਹਾਜ਼ਰ ਮਹਿਲਾਵਾਂ ਅਤੇ ਗਰਾਮ ਪੰਚਾਇਤ ਨੂੰ ਮਹਿਲਾ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਪੀਣ ਯੋਗ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਸਵੱਛ ਭਾਰਤ ਮਿਸ਼ਨ ਤਹਿਤ ਆਪਣੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਦੇ ਨਾਲ-ਨਾਲ ਸੁੱਕੇ ਅਤੇ ਗਿੱਲੇ ਕੂੜੇ ਦੇ ਸੁਰੱਖਿਅਤ ਨਿਪਟਾਰੇ ਬਾਰੇ ਜਾਗਰੂਕ ਕੀਤਾ ਗਿਆ ਅਤੇ ਮੌਕੇ ਤੇ ਫ਼ੀਲਡ ਟੈੱਸਟ ਕਿਟ ਨਾਲ ਪੀਣ ਯੋਗ ਪਾਣੀ ਦੇ ਨਮੂਨਿਆਂ ਦੇ ਟੈੱਸਟ ਵੀ ਕੀਤੇ ਗਏ | ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅਮਨਦੀਪ ਬੀ.ਆਰ.ਸੀ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਬੀ.ਆਰ.ਸੀ ਹਾਜ਼ਰ ਸਨ |