08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜਲਾਲਾਬਾਦ'ਚ ਸਫ਼ਾਈ ਸੇਵਕਾਂ ਨੇ 11-12 ਮਾਰਚ ਨੂੰ ਸਰਕਾਰ ਵਿਰੁੱਧ ਪ੍ਰਦਰਸ਼ਨ ਦਾ ਕੀਤਾ ਐਲਾਨ

Ad Position 21
No active advertisement
ਅਜੀਤ ਡੈਸਕ 11-03-2026
ਜਲਾਲਾਬਾਦ, 10 ਮਾਰਚ(ਜਤਿੰਦਰ ਪਾਲ ਸਿੰਘ)-ਜਲਾਲਾਬਾਦ 'ਚ ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਸੰਘਰਸ਼ ਦਾ ਬਿਗਲ ਵਜਾਇਆ ਹੈ¢ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਦਫ਼ਤਰ ਪਹੁੰਚ ਕੇ ਆਪਣਾ ਰੋਸ ਪ੍ਰਗਟਾਇਆ ਅਤੇ ਕਾਰਜ ਸਾਧਕ ਅਫ਼ਸਰ ਦੇ ਨਾਮ ਮੰਗ ਪੱਤਰ ਸੌਂਪਿਆ¢ ਈ.ਓ ਦੀ ਗੈਰ-ਹਾਜ਼ਰੀ ਵਿਚ ਇੰਸਪੈਕਟਰ ਸੰਦੀਪ ਚੌਧਰੀ ਨੇ ਇਹ ਮੰਗ ਪੱਤਰ ਪ੍ਰਾਪਤ ਕੀਤਾ¢ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਅਤੇ ਉਪ-ਪ੍ਰਧਾਨ ਰਵੀ ਕੁਮਾਰ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਸਰਕਾਰ ਵਾਰ-ਵਾਰ ਵਾਅਦੇ ਕਰਕੇ ਮੁੱਕਰ ਰਹੀ ਹੈ¢ ਉਨ੍ਹਾਂ ਐਲਾਨ ਕੀਤਾ ਕਿ 11 ਅਤੇ 12 ਮਾਰਚ ਨੂੰ ਪੰਜਾਬ ਭਰ ਵਿਚ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ¢ ਸਫ਼ਾਈ ਸੇਵਕਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਠੰਢੇ ਬਸਤੇ ਵਿਚ ਪਾ ਰਹੀ ਹੈ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ¢ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਰਕਾਰ ਨੇ ਜੋ 10 ਸਾਲ ਦੀ ਸ਼ਰਤ ਵਾਲੀ ਨੀਤੀ ਬਣਾਈ ਹੈ, ਉਹ ਮੁਲਾਜ਼ਮਾਂ ਨਾਲ ਭੱਦਾ ਮਜ਼ਾਕ ਹੈ¢ ਇਸ ਨੀਤੀ ਦੇ ਵਿਰੋਧ ਵਜੋਂ ਪ੍ਰਦਰਸ਼ਨ ਦੌਰਾਨ ਨੀਤੀ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਜਾਵੇਗਾ¢ ਮੁਲਾਜ਼ਮਾਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿਚ ਸੁਧਾਰ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ¢ਮੰਗ ਪੱਤਰ ਲੈਣ ਤੋਂ ਬਾਅਦ ਇੰਸਪੈਕਟਰ ਸੰਦੀਪ ਚੌਧਰੀ ਨੇ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਅਤੇ ਭਾਵਨਾਵਾਂ ਤੋਂ ਉੱਚ ਅਧਿਕਾਰੀਆਂ ਨੂੰ ਤੁਰੰਤ ਜਾਣੂ ਕਰਵਾ ਦਿੱਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਬਲਾਕ ਬੱਲੂਆਣਾ ਵਿਖੇ ਸਮਾਗਮ ਆਯੋਜਿਤ <br/> ਅਗਲੀ ਖ਼ਬਰ ਨਾਰੀ ਜਲ ਸ਼ਕਤੀ ਦਿਵਸ ਤਹਿਤ ਪਿੰਡ ਕਮਰੇਵਾਲਾ ਵਿਖੇ ਔਰਤਾਂ ਨੂੰ ਪੀਣ ਯੋਗ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕੀਤਾ...
Ad Position 24