ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਦੀ ਦੇਖਰੇਖ ਹੇਠ ਸਥਾਨਕ ਬਲਾਕ ਬੱਲੂਆਣਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿੰਡ ਕੁੰਡਲ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ, ਵਿਧਾਇਕ ਦੇ ਪਿਤਾ ਗੁਰਚਰਨ ਸਿੰਘ ਮੁਸਾਫਿਰ, ਐੱਸ.ਡੀ.ਐਮ ਅਬੋਹਰ ਰਵਿੰਦਰ ਅਰੋੜਾ, ਬੀ.ਡੀ.ਪੀ.ਓ ਅੰਤਰਪ੍ਰੀਤ ਸਿੰਘ, ਬਲਾਕ ਸਮਿਤੀ ਬੱਲੂਆਣਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹਲ ਅਤੇ ਸਾਬਕਾ ਸਰਪੰਚ ਮਿੰਕੂ ਕੁੰਡਲ, ਕੁਲਵੰਤ ਸਿੰਘ ਪੰਚਾਇਤ ਸਕੱਤਰ, ਰਾਜਵਿੰਦਰ ਕੌਰ ਜ਼ਿਲ੍ਹਾ ਪਰਿਸ਼ਦ, ਅੰਗਰੇਜ ਸਿੰਘ ਬਰਾੜ ਬਲਾਕ ਪ੍ਰਧਾਨ, ਹਰਸ਼ਪਿੰਦਰ ਸਿੰਘ ਸਰਪੰਚ ਕੁੰਡਲ, ਵਿਕਰਮ ਕੁਆਰਡੀਨੇਟਰ, ਮਹਿਲਾ ਵਿੰਗ ਕੋਆਰਡੀਨੇਟਰ ਸ਼ਿਖਾ ਕੰਬੋਜ ਸ਼ਾਮਲ ਹੋਏ | ਇਸ ਮੌਕੇ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅÏਰਤਾਂ ਦੀ ਭਾਗੀਦਾਰੀ ਬਿਨਾਂ ਸਮਾਜਿਕ ਵਿਕਾਸ ਸੰਭਵ ਨਹੀਂ | ਉਨ੍ਹਾਂ ਮਹਿਲਾਵਾਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਅਤੇ ਸਮਾਜ ਵਿਚ ਆਪਣੀ ਮਜ਼ਬੂਤ ਪਹਿਚਾਣ ਬਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਅÏਰਤਾਂ ਹਰ ਖੇਤਰ ਵਿਚ ਆਪਣੀ ਯੋਗਤਾ ਦਾ ਪਰਚਮ ਲਹਿਰਾ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ | ਇਸ ਮੌਕੇ ਐੱਸ.ਡੀ.ਐਮ ਅਬੋਹਰ ਅਤੇ ਵਿਧਾਇਕ ਦੇ ਪਿਤਾ ਨੇ ਵੀ ਮਹਿਲਾ ਸਸ਼ਕਤੀਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਅÏਰਤਾਂ ਨੂੰ ਆਤਮਨਿਰਭਰ ਬਣਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ | ਇਹ ਪ੍ਰੋਗਰਾਮ ਪੀ.ਐੱਸ.ਆਰ.ਐਲ.ਐਮ ਬਲਾਕ ਬੱਲੂਆਣਾ ਬੀ.ਡੀ.ਪੀ.ਓ ਅੰਤਰਪ੍ਰੀਤ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ ਸਵੈ ਸਹਾਇਤਾ ਸਮੂਹਾਂ ਨਾਲ ਸੰਬੰਧਿਤ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮਨਿਰਭਰਤਾ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ ਗਰਾਮ ਪੰਚਾਇਤ ਕੁੰਡਲ ਵੱਲੋਂ ਵੀ ਇਕ ਵੱਡੀ ਪਹਿਲ ਕਰਦਿਆਂ ਪ੍ਰੋਗਰਾਮ ਦੇ ਆਯੋਜਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ | ਪ੍ਰੋਗਰਾਮ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 100 ਸਫਲ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਮਹਿਮਾਨਾਂ ਨੇ ਮਹਿਲਾਵਾਂ ਦੀ ਇਸ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ |