ਫ਼ਾਜ਼ਿਲਕਾ, 10 ਮਾਰਚ(ਦਵਿੰਦਰ ਪਾਲ ਸਿੰਘ)-ਪ੍ਰਧਾਨ ਮੰਤਰੀ ਰਾਸ਼ਟਰੀ ਅਪ੍ਰੈਂਟਿਸਸ਼ਿਪ ਮੇਲਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫ਼ਾਜ਼ਿਲਕਾ ਵਿਖੇ 12 ਮਾਰਚ ਸਵੇਰੇ 9 ਵਜੇ ਅਪ੍ਰੈਂਟਿਸਸ਼ਿਪ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ | ਇਸ ਮੇਲੇ ਦਾ ਮੁੱਖ ਉਦੇਸ਼ ਆਈ.ਟੀ.ਆਈ.ਪਾਸ ਹੋਏ ਵਿਦਿਆਰਥੀਆਂ ਅਤੇ ਹੋਰ ਯੋਗ ਉਮੀਦਵਾਰਾਂ ਨੂੰ ਉਦਯੋਗਾਂ ਨਾਲ ਜੋੜ ਕੇ ਅਪ੍ਰੈਂਟਿਸਸ਼ਿਪ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਪ੍ਰੈਕਟੀਕਲ ਤਜਰਬਾ ਹਾਸਲ ਕਰ ਸਕਣ ਅਤੇ ਭਵਿੱਖ ਵਿਚ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣ | ਇਸ ਅਪ੍ਰੈਂਟਿਸਸ਼ਿਪ ਮੇਲੇ ਵਿਚ ਬਹੁਤ ਸਾਰੀਆਂ ਪ੍ਰਸਿੱਧ ਕੰਪਨੀਆਂ ਹਿੱਸਾ ਲੈਣਗੀਆਂ | ਜਿਵੇਂ ਕਿ ਮਹਿੰਦਰਾ ਐਂਡ ਮਹਿੰਦਰਾ, ਹੀਰੋ ਸਾਈਕਲਜ਼ (ਲੁਧਿਆਣਾ), ਡੇਲਮੋਂਟੇ ਫੂਡਜ਼ ਪ੍ਰਾਈਵੇਟ ਲਿਮਟਿਡ (ਲੁਧਿਆਣਾ), ਕੰਗਾਰੋ ਇੰਡਸਟਰੀਜ਼ ਲਿਮਟਿਡ, ਐਮਸਨ ਗਿਅਰ ਲਿਮਟਿਡ, ਜੀ.ਐਨ.ਏ.ਐਂਟਰਪ੍ਰਾਈਜ਼ਿਜ਼ ਲਿਮਟਿਡ, ਆਰ ਐਂਡ ਐਨ ਗੁਪਤਾ ਫੋਰਜਿੰਗ, ਮਾਈਕਰੋ ਸੀਮਲੈੱਸ, ਬੱਡੀ, ਜੀ.ਐਮ.ਪੀ.ਟੈਕਨਾਲੋਜੀ ਸਲਿਊਸ਼ਨਜ਼, ਓਗਨੀਬਿਨ ਪ੍ਰਾਈਵੇਟ ਲਿਮਟਿਡ, ਪੁਖਰਾਜ, ਸਵਾਮਿਨੀ ਲਾਈਫ਼ ਕੰਪਨੀ, ਅਤੇ ਆਰ ਐਨ ਗੁਪਤਾ ਐਂਡ ਕੰਪਨੀ ਸਮੇਤ ਕਈ ਉਦਯੋਗ ਭਾਗ ਲੈਣਗੇ | ਮੇਲੇ ਵਿਚ ਹਿੱਸਾ ਲੈਣ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਹਿਲਾਂ ਵਿਭਾਗ ਦੇ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਲੈਣ ਕਰੋ | ਸਾਰੇ ਉਮੀਦਵਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ 12 ਮਾਰਚ ਨੂੰ ਸਵੇਰੇ 9: ਵਜੇ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਆਪਣੀਆਂ ਯੋਗਤਾ ਸਬੰਧੀ ਦਸਤਾਵੇਜ਼ਾਂ ਦੀਆਂ ਕਾਪੀਆਂ ਨਾਲ ਲੈ ਕੇ ਪਹੁੰਚਣ |