08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਏਕਲ ਸਕੂਲਾਂ ਦੀਆਂ ਅਧਿਆਪਕਾਵਾਂ ਦਾ ਪੰਜ ਰੋਜ਼ਾ ਸਿਖਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ (ਦਵਿੰਦਰ ਪਾਲ ਸਿੰਘ)-ਏਕਲ ਫਾਊਾਡੇਸ਼ਨ ਆਫ਼ ਇੰਡੀਆ ਦੇ ਤਹਿਤ ਦੇਸ਼ ਭਰ ਵਿਚ ਚੱਲ ਰਹੇ ਲਗਭਗ 1 ਲੱਖ ਸਕੂਲਾਂ ਵਿਚ ਪੇਂਡੂ ਖੇਤਰ ਦੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਅਤੇ ਦੇਸ਼ ਭਗਤੀ ਦੀ ਸਿੱਖਿਆ ਦਿੱਤੀ ਜਾ ਰਹੀ ਹੈ | ਇਸੇ ਲੜੀ ਤਹਿਤ ਫ਼ਾਜ਼ਿਲਕਾ ਵਿਖੇ ਚੱਲ ਰਹੇ ਏਕਲ ਸਕੂਲਾਂ ਦੀਆਂ ਅਧਿਆਪਕਾਵਾਂ ਦਾ ਪੰਜ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ | ਇਸ ਦੌਰਾਨ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਅਤੇ ਸਮਾਜ ਸੁਧਾਰਕ ਸਾਵਿਤਰੀ ਬਾਈ ਫੂਲੇ ਦੀ 130ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਏਕਲ ਅਭਿਆਨ ਪੂਰਬੀ ਪੰਜਾਬ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਸਾਵਿਤਰੀ ਬਾਈ ਫੂਲੇ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਤੀ ਜਯੋਤੀ ਰਾਓ ਫੂਲੇ ਦੇ ਸਹਿਯੋਗ ਨਾਲ ਪੁਣੇ ਵਿਚ ਲੜਕੀਆਂ ਲਈ ਦੇਸ਼ ਦਾ ਪਹਿਲਾ ਸਕੂਲ ਖੋਲਿ੍ਹਆ ਅਤੇ ਬਾਲ ਸਿੱਖਿਆ ਦਾ ਵਿਰੋਧ ਕਰਨ ਵਾਲਿਆਂ ਦਾ ਡਟ ਕੇ ਮੁਕਾਬਲਾ ਕੀਤਾ | ਉਨ੍ਹਾਂ ਦੱਸਿਆ ਕਿ ਜਦੋਂ ਉਹ ਸਕੂਲ ਪੜ੍ਹਾਉਣ ਜਾਂਦੇ ਸਨ ਤਾਂ ਲੋਕ ਉਨ੍ਹਾਂ 'ਤੇ ਪੱਥਰ ਮਾਰਦੇ ਸਨ, ਪਰ ਉਨ੍ਹਾਂ ਨੇ ਕੋਈ ਪ੍ਰਵਾਹ ਨਹੀਂ ਕੀਤੀ | ਉਨ੍ਹਾਂ ਨੇ ਬਾਲ ਵਿਆਹ ਨੂੰ ਰੋਕਣ ਅਤੇ ਵਿਧਵਾ ਵਿਆਹ ਦਾ ਸਮਰਥਨ ਕਰਨ ਵਿਚ ਅਹਿਮ ਭੂਮਿਕਾ ਨਿਭਾਈ | ਪ੍ਰੋਗਰਾਮ ਦੌਰਾਨ ਸਮਾਜ ਸੇਵੀ ਸਤਪਾਲ ਉਬਵੇਜਾ, ਡਾ.ਸ਼ਿਲਿਆ ਦੂਮੜਾ, ਸੁਰਿੰਦਰ ਮੁਲੜੀ, ਦਿਆ ਕਿ੍ਸ਼ਨ ਬੱਬਰ, ਨਰੇਸ਼ ਨਾਰੰਗ, ਆਸ਼ਾ ਨਾਗਪਾਲ, ਕਾਂਤਾ ਸ਼ਰਮਾ, ਪਰਮਜੀਤ ਕੌਰ, ਸੁਖਦੀਪ ਕੌਰ, ਰਵੀ ਮੱਕੜ, ਸੁਸ਼ੀਲ ਗਿਲਹੋਤਰਾ, ਅਸ਼ੋਕ ਕਾਲੜਾ, ਰਮੇਸ਼ ਕੁਮਾਰ, ਚਰਨਜੀਤ ਸਿੰਘ ਅਤੇ ਅਸ਼ੋਕ ਭਾਟੀਆ ਨੇ ਮਿਲ ਕੇ 60 ਮਹਿਲਾ ਅਧਿਆਪਕਾਵਾਂ ਨੂੰ ਬੈਗ ਅਤੇ ਹੋਰ ਲੋੜੀਂਦੀ ਸਮਗਰੀ ਵੰਡੀ |
Ad Position 22
No active advertisement
ਪਿਛਲੀ ਖ਼ਬਰ ਘਰ 'ਤੇ ਹਵਾਈ ਫਾਇਰ ਕਰਨ ਦੇ ਮਾਮਲੇ 'ਚੋਂ ਵਿਅਕਤੀ ਬਰੀ ਅਗਲੀ ਖ਼ਬਰ ਸਰਕਾਰੀ ਹਸਪਤਾਲ ਦੇ ਵਾਰਡ ਵਿਚੋਂ 5 ਮਰੀਜ਼ਾਂ ਦੇ ਮੋਬਾਈਲ ਅਤੇ ਪਾਵਰ ਬੈਂਕ ਚੋਰੀ
Ad Position 24