08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਬੁਜ਼ਰਗ ਦੀ ਮੌਤ

Ad Position 21
No active advertisement
ਅਜੀਤ ਡੈਸਕ 11-03-2026
ਬਠਿੰਡਾ, 10 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਮਲੋਟ ਰੋਡ 'ਤੇ ਇਕ ਤੇਜ ਰਫ਼ਤਾਰ ਵਾਹਨ ਨੇ ਇਕ ਸਾਈਕਲ ਸਵਾਰ ਬਜ਼ੁਰਗ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਸ ਘਟਨਾ ਦੀ ਸੂਚਨਾ ਪਾ ਕੇ ਸਮਾਜ ਸੇਵੀ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰ ਐਬੂਲੈਂਸ ਟੀਮ ਸਮੇਤ ਘਟਨਾ ਸਥਾਨ ਪਹੁੰਚੇ | ਸੁਸਾਇਟੀ ਵਲੰਟੀਅਰਾਂ ਨੇ ਬੇਹੋਸ਼ ਬੁਜ਼ਰਗ ਨੂੰ ਸਿਵਲ ਹਸਪਤਾਲ ਪਹੁੰਚਾਇਆ | ਜਿੱਥੇ ਡਿਊਟੀ ਡਾਕਟਰ ਨੇ ਬੁਜ਼ਰਗ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਕਾਕਾ ਸਿੰਘ ਪਿੰਡ ਦਿਉਣ ਦਾ ਰਹਿਣ ਵਾਲਾ ਸੀ | ਥਾਣਾ ਸਿਵਲ ਹਸਪਾਤਲ ਦੀ ਪੁਲਿਸ ਟੀਮ ਵਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਚਾਰ ਸਾਲਾਂ ਤੋਂ ਮੰਗਾਂ ਅਧੂਰੀਆਂ ਨੰਬਰਦਾਰਾਂ 'ਚ ਸਰਕਾਰ ਪ੍ਰਤੀ ਰੋਸ ਅਗਲੀ ਖ਼ਬਰ ਘਰ 'ਤੇ ਹਵਾਈ ਫਾਇਰ ਕਰਨ ਦੇ ਮਾਮਲੇ 'ਚੋਂ ਵਿਅਕਤੀ ਬਰੀ
Ad Position 24