ਅਬੋਹਰ, 10 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਡੀ.ਏ.ਵੀ ਕਾਲਜ ਵਿਖੇ ਪਿ੍ੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਅਤੇ ਜਸਪਾਲ ਸਿੰਘ ਸਹਾਇਕ ਨਿਰਦੇਸ਼ਕ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੰਚ ਸੰਚਾਲਨ ਡਾ.ਨੀਰਜ ਕੁਮਾਰ ਨੇ ਕੀਤਾ | ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਸ਼੍ਰੀਮਤੀ ਮਮਤਾ ਜਾਂਗਿੰੜ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਪਿ੍ੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਇਸ ਸਮਾਗਮ ਦੇ ਉਦੇਸ਼ ਅਤੇ ਮਹੱਤਵ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਰੈੱਡ ਰਿਬਨ ਕਲੱਬ ਨੇ ਹਮੇਸ਼ਾ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਇਆ ਹੈ ਅਤੇ ਅੱਗੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਸਿੱਖਿਅਤ ਕਰਦਾ ਰਹੇਗਾ | ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ.ਤਰਸੇਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਰੈੱਡ ਰਿਬਨ ਕਲੱਬ ਵਲੋਂ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾ ਕੇ ਸੈਮੀਨਾਰ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਸ਼੍ਰੀਮਤੀ ਮਮਤਾ ਜਾਂਗਿੰੜ ਨੇ ਵਿਦਿਆਰਥੀਆਂ ਵਿਚ ਐੱਚ.ਆਈ.ਵੀ ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਦੇ ਹੋਏ ਉਨ੍ਹਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਇਸ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਖ਼ੂਨਦਾਨ ਬਾਰੇ ਸਮਾਜਿਕ ਗ਼ਲਤ ਧਾਰਨਾਵਾਂ ਨੂੰ ਵੀ ਦੂਰ ਕੀਤਾ ਤੇ ਖ਼ੂਨਦਾਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸੁਚੇਤ ਕੀਤਾ | ਅੰਤ ਵਿਚ ਪਿ੍ੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਵਿਦਿਆਰਥੀਆਂ ਨੂੰ ਇਸ ਤੋਂ ਲਾਭ ਹੋਵੇਗਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਮਹੱਤਵਪੂਰਨ ਸਮਾਗਮਾਂ ਵਿਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕੀਤਾ |