ਜਲਾਲਾਬਾਦ , 10 ਮਾਰਚ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਾਜ਼ਿਲਕਾ ਸੜਕ 'ਤੇ ਸਥਿਤ 132 ਕੇ ਵੀ ਬਿਜਲੀ ਸਟੇਸ਼ਨ ਵਿਖੇ ਬਿਜਲੀ ਮੁਲਾਜ਼ਮਾਂ ਵਲ਼ੋਂ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵਲ਼ੋਂ ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਵਿਚ ਪੇਸ਼ ਕੀਤੇ ਜਾਣ ਦੀਆਂ ਚਾਲਾਂ ਅਤੇ ਪਾਵਰ ਕਾਮ ਤੇ ਟ੍ਰਾਂਸਕੋ ਦੀਆਂ ਕੀਮਤੀ ਜਾਇਦਾਦਾਂ ਵੇਚਣ ਦੇ ਵਿਰੋਧ ਵਿਚ , ਦਫ਼ਤਰ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਰੈਲੀ ਕੀਤੀ ਗਈ¢ ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਕੱਤਰ ਸੁਖਵਿੰਦਰ ਸਿੰਘ ਨੇ ਸਰਕਾਰ ਦੇ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਵਤੀਰੇ ਦੀ ਸਖ਼ਤ ਨਿਖੇਧੀ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਪੁਲਿਸ ਵਲ਼ੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਜਲ ਤੋਪਾਂ ਤੇ ਅੱਥਰੂ ਗੈੱਸ ਦੇ ਗੋਲੇ ਛੱਡਣ ਦੀ ਸਖ਼ਤ ਨਿਖੇਧੀ ਕੀਤੀ¢ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਵਰਗ ਦੇ ਮਸਲੇ ਸ਼ਾਂਤੀ ਪੂਰਨ ਹੱਲ ਕੀਤੇ ਜਾਣਗੇ¢ ਮੀਟਿੰਗ 'ਚ ਹਾਜ਼ਰ ਮੁਲਾਜ਼ਮਾਂ ਤੇ ਆਗੂਆਂ ਨੇ ਕਿਹਾ ਕਿ ਸਰਕਾਰ ਦੇ 4 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 16 % ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮੁੱਦੇ ਨੂੰ ਜਾਣ ਬੁਝ ਕੇ ਲਟਕਾਇਆ ਜਾ ਰਿਹਾ ਹੈ ਅਤੇ ਬਿਜਲੀ ਨਿਗਮ ਵਿਚ ਮੁਲਾਜ਼ਮਾਂ ਦੀਆਂ ਨਜਾਇਜ਼ ਬਦਲੀਆਂ ਸਿਆਸੀ ਬਦਲਾਖੋਰੀ ਤਹਿਤ ਕਰਵਾਈਆਂ ਜਾ ਰਹੀਆਂ ਹਨ ¢ ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁਲਾਜ਼ਮ ਮਾਰੂ ਵਤੀਰੇ ਵਿਰੁੱਧ ਅਤੇ ਬਿਜਲੀ ਐਕਟ 2025 ਨੂੰ ਲਾਗੂ ਕਰਨ ਵਿਰੁੱਧ ਪੂਰੇ ਪੰਜਾਬ ਵਿਚ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਬ ਡਵੀਜ਼ਨ ਪੱਧਰ 'ਤੇ ਰੈਲੀਆਂ ਕਰਕੇ ਮੁਲਾਜ਼ਮ ਵਰਗ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ¢ਇਸ ਗੇਟ ਰੈਲੀ ਵਿਚ ਸਰਕਲ ਸਹਾਇਕ ਸਕੱਤਰ ਰਾਜ ਬਖ਼ਸ਼, ਡਵੀਜ਼ਨ ਸਕੱਤਰ ਸੰਦੀਪ ਕੁਮਾਰ ਸੰਧਾ, ਸੰਦੀਪ ਮਿੱਡਾ, ਕੁਲਵੰਤ ਸਿੰਘ, ਰਣਜੀਤ ਸਿੰਘ ਏ ਏ ਈ ਅਤੇ ਦਲੀਪ ਸਿੰਘ ਆਦਿ ਨੇ ਸੰਬੋਧਨ ਕੀਤਾ ¢