08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਿਪਟੀ ਕਮਿਸ਼ਨਰ ਨੇ ਗਊਸ਼ਾਲਾਵਾਂ ਦੇ ਪ੍ਰਬੰਧਨ ਅਤੇ ਸਾਂਭ-ਸੰਭਾਲ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-03-2026
ਫ਼ਾਜ਼ਿਲਕਾ, 10 ਮਾਰਚ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਸੁਚਾਰੂ ਪ੍ਰਬੰਧਨ ਅਤੇ ਗਊਆਂ ਲਈ ਚਾਰੇ ਦੀ ਵਿਵਸਥਾ ਦੇ ਸਥਾਈ ਹੱਲ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਨੇ ਗਊਸ਼ਾਲਾਵਾਂ ਦੀ ਕਾਰਜਪ੍ਰਣਾਲੀ ਵਿਚ ਪਾਰਦਰਸ਼ਤਾ ਅਤੇ ਸੁਧਾਰ ਲਿਆਉਣ ਲਈ ਇਕ ਸਾਂਝੀ ਕਮੇਟੀ ਦਾ ਗਠਨ ਕਰਨ ਲਈ ਕਿਹਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਆਗਾਮੀ ਸੀਜ਼ਨ ਨੂੰ ਦੇਖਦੇ ਹੋਏ ਗਊਸ਼ਾਲਾਵਾਂ ਵਿਚ ਸਾਲ ਭਰ ਦੇ ਚਾਰੇ ਅਤੇ ਤੂੜੀ ਦੇ ਸਟਾਕ ਨੂੰ ਸੁਰੱਖਿਅਤ ਕਰਨ ਦੇ ਨਿਰਦੇਸ਼ ਦਿੱਤੇ ਤੇ ਮੌਕੇ ਦਾ ਨਿਰੀਖਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਨੂੰ ਕਿਹਾ ਤੇ ਤਾਜ਼ਾ ਹਾਲਾਤਾਂ ਦੀ ਰਿਪੋਰਟ ਦੇਣ ਨੂੰ ਕਿਹਾ | ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਤੋਂ ਬਾਅਦ ਗਊਸ਼ਾਲਾਵਾਂ ਲਈ ਆਪਣੀ ਇੱਛਾ ਅਨੁਸਾਰ ਜਿੱਥੇ ਤੂੜੀ ਦਾਨ ਕਰਨ ਉੱਥੇ ਹੀ ਆਪਣੀ ਇੱਛਾ ਅਨੁਸਾਰ ਹਰਾ ਚਾਰਾ ਵੀ ਦਾਨ ਕਰਨ | ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਆਪਣੇ ਪੰਚਾਇਤ ਅਫ਼ਸਰ ਤੇ ਪੰਚਾਇਤ ਸੈਕਟਰੀਆਂ ਦੀਆਂ ਡਿਊਟੀਆਂ ਲਗਾ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਇਸ ਪੁੰਨ ਦੇ ਕੰਮ ਵਿਚ ਆਪਣਾ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤਪਾਲ ਕੌਰ, ਸਾਧਕ ਅਫ਼ਸਰ ਕੌਂਸਲ ਵਿਕਰਮ ਧੂੜੀਆ, ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਅਰਨੀਵਾਲਾ ਬਲਵਿੰਦਰ ਸਿੰਘ, ਨਗਰ ਕੌਂਸਲ ਜਲਾਲਾਬਾਦ ਕਾਰਜ ਸਾਧਕ ਅਫ਼ਸਰ ਰਾਮ ਪ੍ਰਤਾਪ, ਮੈਨੇਜਰ ਕੈਟਲ ਪਾਊਾਡ ਸੋਨੂੰ ਕੁਮਾਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਸਾਜਨ ਗੁਗਲਾਨੀ, ਸੈਕਟਰੀ ਮੰਡੀ ਬੋਰਡ ਮਨਦੀਪ ਕਾਮਰਾ ਸਮੇਤ ਕੈਟਲ ਪਾਊਾਡ ਤੋਂ ਰਾਕੇਸ਼ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਕਲੀਨਿਕ ਤਾਰਾਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ <br/> ਅਗਲੀ ਖ਼ਬਰ ਜਲਾਲਾਬਾਦ 'ਚ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਜ਼ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ
Ad Position 24