19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਸਾਹਿਬ 'ਚ ਆ ਕੇ ਵਿਘਨ ਪਾਉਣ ਅਤੇ ਧਾਰਮਿਕ ਠੇਸ ਪਹੁੰਚਾਉਣ ਵਾਲੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 12-03-2026
ਜਲਾਲਾਬਾਦ, 11 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਜਲਾਲਾਬਾਦ ਵਿਚ ਦਾਖਲ ਹੋ ਕੇ ਗ੍ਰੰਥੀ ਸਾਹਿਬ ਵਲੋਂ ਹੁਕਮਨਾਮਾ ਪੜ੍ਹਨ ਸਮੇਂ ਵਿਘਨ ਪਾਉਣ ਵਾਲੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦਲੇਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੁਹੱਲਾ ਰਾਜਪੂਤਾ ਜਲਾਲਾਬਾਦ ਵਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਰਣਜੀਤ ਸਿੰਘ ਪੁੱਤਰ ਮੋਹਨ ਨਾਲ ਵਾਸੀ ਮੁਹੱਲਾ ਰਠੋੜਾ ਵਾਲਾ ਜੋ ਕਿ ਸ਼ਹੀਦ ਬਾਬਾ ਬਚਿੱਤਰ ਸਿੰਘ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਗ੍ਰੰਥੀ ਸਿੰਘ ਭਾਈ ਸੁਖਵਿੰਦਰ ਸਿੰਘ ਨੂੰ ਹੁਕਮਨਾਮਾ ਪੜ੍ਹਨ ਸਮੇਂ ਵਿਘਨ ਪਾਇਆ ਗਿਆ ਅਤੇ ਗੁਰੂ ਘਰ ਆਈ ਸੰਗਤ ਨੂੰ ਧਾਰਮਿਕ ਠੇਸ ਪਹੁੰਚਾਈ ਗਈ ਹੈ, ਜਿਸ ਤੇ ਪੁਲਿਸ ਵਲੋਂ ਸ਼ਿਕਾਇਤਕਰਤਾ ਦਲੇਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਣਜੀਤ ਸਿੰਘ ਦੇ ਵਿਰੁੱਧ ਧਾਰਾ 299 , 62 ਬੀ.ਐਨ.ਐੱਸ. ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | .

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਜਲਾਲਾਬਾਦ ਦੇ ਪੁਰਾਣੇ ਸਿਵਲ ਹਸਪਤਾਲ 'ਚ ਪ੍ਰਾਇਮਰੀ ਸਿਹਤ ਕੇਂਦਰ ਸ਼ੁਰੂ ਕਰਨ ਦੀ ਮਿਲੀ ਮਨਜ਼ੂਰੀ
Ad Position 24