ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਕੌੜਿਆਵਾਲੀ ਤਰਫ਼ ਜਾ ਰਹੀ ਸੀ ਤਾਂ ਸਾਹਮਣੇ ਤੋਂ ਆ ਰਿਹਾ ਬਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਘਟਿਆ ਵਾਲੀ ਬੋਦਲਾ ਪੁਲਿਸ ਦੀ ਗੱਡੀ ਵੇਖ ਕੇ ਘਬਰਾ ਗਿਆ ਅਤੇ ਕੋਈ ਸ਼ੱਕੀ ਵਸਤੂ ਸਾਈਡ 'ਤੇ ਸੁੱਟ ਦਿੱਤੀ | ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ 40 ਗਰਾਮ ਹੈਰੋਇਨ ਬਰਾਮਦ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |