19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਫ਼ਾਜ਼ਿਲਕਾ 'ਚ ਐਲ. ਪੀ. ਜੀ, ਪੈਟਰੋਲ ਤੇ ਡੀਜ਼ਲ ਦੀ ਭਰਪੂਰ ਉਪਲਬਧਤਾ-ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 12-03-2026
ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ.ਵੰਦਨਾ ਕੰਬੋਜ ਵਲੋਂ ਜ਼ਿਲ੍ਹੇ ਦੇ ਪੈਟਰੋਲ ਪੰਪ ਡੀਲਰਾਂ ਅਤੇ ਐਲ.ਪੀ.ਜੀ ਗੈੱਸ ਏਜੰਸੀਆਂ ਦੇ ਪ੍ਰਤੀਨਿਧੀਆਂ ਨਾਲ ਸਪਲਾਈ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਲਈ ਇੱਕ ਵਿਸ਼ੇਸ਼ ਬੈਠਕ ਕੀਤੀ ਗਈ | ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ.ਮਨਦੀਪ ਕੌਰ ਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ.ਵੰਦਨਾ ਕੰਬੋਜ ਨੇ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਐਲ.ਪੀ.ਜੀ ਗੈੱਸ ਸਿਲੰਡਰਾਂ, ਪੈਟਰੋਲ ਅਤੇ ਡੀਜ਼ਲ ਦੀ ਭਰਪੂਰ ਉਪਲਬਧਤਾ ਹੈ ਅਤੇ ਸਪਲਾਈ ਪ੍ਰਣਾਲੀ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਜਾਂ ਅਫ਼ਵਾਹਾਂ 'ਤੇ ਧਿਆਨ ਦੇਣ ਦੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਤੱਤਾਂ ਵਲੋਂ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਇਨ੍ਹਾਂ ਚੀਜ਼ਾਂ ਦੀ ਘਾਟ ਸਬੰਧੀ ਬੇਬੁਨਿਆਦ ਅਫ਼ਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਗ਼ਲਤ ਅਤੇ ਗੁੰਮਰਾਹਕੁੰਨ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਬਾਰੇ ਅਫ਼ਵਾਹਾਂ ਫੈਲਾਉਂਦਾ ਜਾਂ ਜਮ੍ਹਾ ਖੋਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਪ੍ਰਮਾਣਿਤ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਅਜਿਹੀ ਜਾਣਕਾਰੀ ਨੂੰ ਅੱਗੇ ਵਧਾਉਣ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਪਲਾਈ ਪ੍ਰਬੰਧਾਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਮੀਟਿੰਗ ਦੌਰਾਨ ਪੈਟਰੋਲ ਪੰਪਾਂ ਅਤੇ ਗੈੱਸ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਸਟਾਕ ਅਤੇ ਸਪਲਾਈ ਸਬੰਧੀ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਤੇ ਕਿਸੇ ਵੀ ਤਰ੍ਹਾਂ ਦੀ ਕਾਲਾਬਜਾਰੀ ਨਾ ਕਰਨ | ਇਸ ਉਪਰੰਤ ਪੈਟਰੋਲ ਪੰਪ ਡੀਲਰਾਂ ਅਤੇ ਐਲ.ਪੀ.ਜੀ ਗੈੱਸ ਏਜੰਸੀਆਂ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈੱਸ ਦਾ ਸਟਾਕ ਲੋੜੀਂਦੀ ਮਾਤਰਾ ਵਿਚ ਮੌਜੂਦ ਹੈ ਅਤੇ ਸਪਲਾਈ ਸਾਧਾਰਨ ਤਰੀਕੇ ਨਾਲ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਦੇ ਤਿੰਨ ਤਸਕਰ ਹੈਰੋਇਨ ਸਮੇਤ ਕਾਬੂ <br/> ਅਗਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ-ਫੂਕੀ ਅਰਥੀ <br/>
Ad Position 24