19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਰਾਜਸਥਾਨ ਦੇ ਤਿੰਨ ਤਸਕਰ ਹੈਰੋਇਨ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 12-03-2026
ਅਬੋਹਰ, 11 ਮਾਰਚ (ਵਿਵੇਕ ਹੂੜੀਆ)-ਅਬੋਹਰ ਦੀ ਖੂਈਆਂ ਸਰਵਰ ਪੁਲਿਸ ਨੂੰ ਬੀਤੀ ਦੇਰ ਸ਼ਾਮ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਰਾਜਸਥਾਨ ਨਾਲ ਸਬੰਧਿਤ ਤਿੰਨ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ | ਪੁਲਿਸ ਨੇ ਮੁਲਜ਼ਮਾਂ ਦੀ ਕਾਰ ਨੂੰ ਜ਼ਬਤ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਹਵਲਦਾਰ ਸਿਕੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਕੱਲਰ ਖੇੜਾ ਵਿਖੇ ਨਾਕਾਬੰਦੀ 'ਤੇ ਮੌਜੂਦ ਸੀ | ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 102 ਗਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਮੁਲਜ਼ਮਾਂ ਦੀ ਪਛਾਣ ਪਿ੍ੰਸ ਜੈਪਾਲ ਪੁੱਤਰ ਮੋਹਨ ਲਾਲ ਵਾਸੀ ਪ੍ਰੇਮ ਨਗਰ, ਸ੍ਰੀਗੰਗਾਨਗਰ, ਭੁਪਿੰਦਰ ਸਿੰਘ ਉਰਫ਼ ਸੰਨ੍ਹੀ ਪੁੱਤਰ ਗੁਰਦਿਆਲ ਸਿੰਘ ਵਾਸੀ ਦਸਮੇਸ਼ ਕਾਲੋਨੀ, ਸ੍ਰੀਗੰਗਾਨਗਰ ਅਤੇ ਗੌਤਮ ਖੁਰਾਨਾ ਪੁੱਤਰ ਕਿ੍ਸ਼ਨ ਗੋਪਾਲ ਵਾਸੀ ਬ੍ਰਹਮਪੁਰਾ ਕਾਲੋਨੀ, ਸ੍ਰੀਗੰਗਾਨਗਰ ਵਜੋਂ ਹੋਈ ਹੈ | ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਤਿੰਨਾਂ ਖ਼ਿਲਾਫ਼ ਐਨ.ਡੀ.ਪੀ.ਐੱਸ.ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਮੁਤਾਬਿਕ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲਿਆਏ ਸਨ ਅਤੇ ਪੰਜਾਬ ਵਿਚ ਕਿੱਥੇ ਸਪਲਾਈ ਕੀਤਾ ਜਾਣਾ ਸੀ |

Ad Position 22
No active advertisement
ਪਿਛਲੀ ਖ਼ਬਰ ਆਈ. ਜੀ. ਵਲੋਂ ਅਬੋਹਰ ਅਤੇ ਬਹਾਵਵਾਲਾ ਖੇਤਰ ਦੇ ਨਾਕਿਆਂ ਦੀ ਚੈਕਿੰਗ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਐਲ. ਪੀ. ਜੀ, ਪੈਟਰੋਲ ਤੇ ਡੀਜ਼ਲ ਦੀ ਭਰਪੂਰ ਉਪਲਬਧਤਾ-ਵਧੀਕ ਡਿਪਟੀ ਕਮਿਸ਼ਨਰ
Ad Position 24