19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੁਲਿਸ ਨੇ ਵੱਡੀ ਮਾਤਰਾ 'ਚ ਡੋਡਾ ਪੋਸਤ ਬਰਾਮਦ ਕਰ ਇਕ ਨੂੰ ਕੀਤਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 12-03-2026
ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਥਾਣਾ ਖੂਈ ਖੇੜਾ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਵੱਡੀ ਸਫਲਤਾ ਪ੍ਰਾਪਤ ਹੋਈ ਹੈ | ਭਾਰੀ ਮਾਤਰਾ ਵਿਚ ਡੋਡਾ ਪੋਸਤ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ.ਐਕਟ ਅਧੀਨ ਮਾਮਲਾ ਦਰਜ ਕਰਕੇ ਇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਨੇ ਆਪਣੇ ਘਰ ਵਿਚ ਇਹ ਡੋਡਾ ਪੋਸਤ ਲੁਕੋ ਕੇ ਰੱਖੀ ਸੀ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ 'ਚ ਗਸ਼ਤ ਕਰ ਰਹੀ ਸੀ | ਇਸ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਰੂਪਨਗਰ 'ਚ ਇਕ ਵਿਅਕਤੀ ਨੇ ਵੱਡੀ ਮਾਤਰਾ ਵਿਚ ਡੋਡਾ ਪੋਸਤ ਲੁਕੋ ਕੇ ਰੱਖੀ ਹੋਈ ਹੈ | ਜਿਸ ਤੋਂ ਬਾਅਦ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਪੁਲਿਸ ਪਾਰਟੀ ਸਮੇਤ ਢਾਣੀ ਰਾਮਸੁਖਪੁਰਾ (ਰੂਪਨਗਰ) ਦੇ ਇਕ ਘਰ ਵਿਚ ਛਾਪੇਮਾਰੀ ਕੀਤੀ | ਇਸ ਦੌਰਾਨ ਘਰ ਵਿਚ ਪਏ ਹਰੇ ਪੱਤੇ ਅਤੇ ਡੋਡਾ ਪੋਸਤ ਬਰਾਮਦ ਹੋਈ | ਜੋ ਕਿ ਗੱਟਿਆਂ ਵਿਚ ਪਾ ਕੇ ਰੱਖੀ ਹੋਈ ਸੀ | ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਹੀ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ | ਪਕੜੇ ਗਏ ਵਿਅਕਤੀ ਦੀ ਪਹਿਚਾਣ ਪਵਨ ਕੁਮਾਰ ਵਜੋਂ ਹੋਈ | ਜਦੋਂ ਪੁਲਿਸ ਨੇ ਬਰਾਮਦ ਡੋਡਾ ਪੋਸਤ ਦਾ ਵਜ਼ਨ ਕੀਤਾ ਤਾਂ ਉਸ ਦਾ ਵਜ਼ਨ ਕਰੀਬ 35 ਕਿੱਲੋਗਰਾਮ ਸੀ | ਜਿਸ 'ਤੇ ਥਾਣਾ ਖੂਈ ਖੇੜਾ ਪੁਲਿਸ ਨੇ ਪਵਨ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਹੁਣ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾਵੇਗੀ | ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਬਰਾਮਦ ਡੋਡਾ ਪੋਸਤ ਰਾਜਸਥਾਨ ਤੋਂ ਪੰਜਾਬ ਵਿਚ ਆਈ ਸੀ | ਫ਼ਿਲਹਾਲ ਜਾਂਚ ਤੋਂ ਇਹ ਸਾਫ਼ ਹੋਵੇਗਾ ਕਿ ਆਿਖ਼ਰ ਇਤਨੀ ਵੱਡੀ ਮਾਤਰਾ ਵਿਚ ਡੋਡਾ ਪੋਸਤ ਕਿਥੋਂ ਆਈ ਹੈ ਅਤੇ ਇਸ ਨੂੰ ਕਿਥੇ ਸਪਲਾਈ ਕੀਤਾ ਜਾਣਾ ਸੀ |

Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ 14 ਮਾਰਚ ਦੀ ਜ਼ਿਲ੍ਹਾ ਪੱਧਰੀ ਰੈਲੀ ਨੂੰ ਲੈ ਕੇ ਭਾਕਿਯੂ ਕਾਦੀਆਂ ਬਲਾਕ ਜਲਾਲਾਬਾਦ ਦੀ ਮੀਟਿੰਗ
Ad Position 24