19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 12-03-2026
ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨਹਿਰੀ ਪਾਣੀ ਪ੍ਰੋਜੈਕਟ ਦੀ ਡਿੱਗੀ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਦੀ ਪਛਾਣ ਰੋਬਨ ਡੀਸਾ ਵਜੋਂ ਹੋਈ ਹੈ ਜੋ ਹਰਿਆਣਾ ਦੇ ਗੁੜਗਾਓਾ ਦਾ ਰਹਿਣ ਵਾਲਾ ਸੀ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ | ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਰੋਬਨ ਡੀਸਾ ਪੇਸ਼ੇ ਤੋਂ ਟਰੈਵਲ ਏਜੰਟ ਸੀ | ਉਹ ਆਪਣੇ ਦੋਸਤ ਅਭਿਸ਼ੇਕ ਦੀ ਭੈਣ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਗੁੜਗਾਓਾ ਤੋਂ ਫ਼ਾਜ਼ਿਲਕਾ ਆਇਆ ਹੋਇਆ ਸੀ | ਪੁਲਿਸ ਅਨੁਸਾਰ ਵਿਆਹ ਸਮਾਗਮ ਤੋਂ ਬਾਅਦ ਰਾਤ ਵੇਲੇ ਰੋਬਨ ਸੈਰ ਕਰਨ ਲਈ ਨਿਕਲਿਆ ਸੀ | ਜਦੋਂ ਉਹ ਅੰਨ੍ਹੀ ਇਲਾਕੇ ਦੇ ਨੇੜੇ ਨਹਿਰੀ ਪ੍ਰੋਜੈਕਟ ਦੀ ਡਿੱਗੀ ਕੋਲੋਂ ਲੰਘ ਰਿਹਾ ਸੀ, ਤਾਂ ਅਚਾਨਕ ਪੈਰ ਫਿਸਲਣ ਕਾਰਨ ਉਹ ਡਿੱਗੀ ਵਿਚ ਜਾ ਡਿੱਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ, ਜੋ ਫ਼ਾਜ਼ਿਲਕਾ ਲਈ ਰਵਾਨਾ ਹੋ ਚੁੱਕੇ ਹਨ | ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਰੋਡਵੇਜ਼ ਦੇ ਕੰਡਕਟਰ ਦੀ ਕੁੱਟਮਾਰ ਕਰਨ, ਬੈਗ ਖੋਹਣ ਦੇ ਦੋਸ਼ ਵਿਚ 7 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਪੁਲਿਸ ਨੇ ਵੱਡੀ ਮਾਤਰਾ 'ਚ ਡੋਡਾ ਪੋਸਤ ਬਰਾਮਦ ਕਰ ਇਕ ਨੂੰ ਕੀਤਾ ਗਿ੍ਫ਼ਤਾਰ <br/>
Ad Position 24