19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪਿੰਡ ਪੀਰ ਮੁਹੰਮਦ ਵਿਖੇ ਗੁਰਬਾਣੀ ਕੰਠ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 12-03-2026
ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੇ ਪ੍ਰਚਾਰ ਅਤੇ ਪਸਾਰ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਗੁਰਬਾਣੀ ਪਾਠ ਅਤੇ ਕੰਠ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਸਮਾਰੋਹ ਭਾਈ ਜਸਬੀਰ ਸਿੰਘ ਚੱਕ ਖਿਓ ਵਾਲਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਕਰਤਾਰ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਇਆ | ਇਸ ਮੌਕੇ ਬਾਬਾ ਕਰਤਾਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ ਅਤੇ ਗੁਰਬਾਣੀ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਬੱਚਿਆਂ ਵਲੋਂ ਗੁਰਬਾਣੀ ਵਿਚ ਦਿਖਾਈ ਦਿਲਚਸਪੀ ਦੀ ਸ਼ਲਾਘਾ ਕੀਤੀ | ਭਾਈ ਜਸਬੀਰ ਸਿੰਘ ਚੱਕ ਖਿਓਵਾਲਾ ਨੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਵੀਂ ਪੀੜ੍ਹੀ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਸਿੱਖੀ ਪ੍ਰਤੀ ਪਿਆਰ ਵਧਦਾ ਹੈ | ਸਨਮਾਨ ਹਾਸਲ ਕਰਨ ਵਾਲੇ ਬੱਚਿਆਂ ਦੇ ਚਿਹਰਿਆਂ 'ਤੇ ਭਾਰੀ ਖ਼ੁਸ਼ੀ ਦੇਖੀ ਗਈ ਅਤੇ ਪਿੰਡ ਦੀ ਸੰਗਤ ਨੇ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀ ਈਸ਼ਾਨ ਨੇ ਇੰਟਰਨੈਸ਼ਨਲ ਹਿੰਦੀ ਉ ਲੰਪੀਆਡ 'ਚ ਗੱਡੇ ਝੰਡੇ ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਬਣਨਗੇ ਸੈਰ-ਸਪਾਟਾ ਕੇਂਦਰ <br/>
Ad Position 24