19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀ ਈਸ਼ਾਨ ਨੇ ਇੰਟਰਨੈਸ਼ਨਲ ਹਿੰਦੀ ਉ ਲੰਪੀਆਡ 'ਚ ਗੱਡੇ ਝੰਡੇ

Ad Position 21
No active advertisement
ਅਜੀਤ ਡੈਸਕ 12-03-2026
ਫ਼ਾਜ਼ਿਲਕਾ, 11 ਮਾਰਚ (ਅਮਰਜੀਤ ਸ਼ਰਮਾ)-ਵਿਜ਼ਡਮ ਕਾਨਵੈਂਟ ਸਕੂਲ ਦੇ ਚੌਥੀ ਜਮਾਤ ਦੇ ਵਿਦਿਆਰਥੀ ਈਸ਼ਾਨ ਨੇ ਐੱਸ.ਓ.ਐਫ. ਇੰਟਰਨੈਸ਼ਨਲ ਹਿੰਦੀ ਓਲੰਪੀਆਡ 2025-26 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਈਸ਼ਾਨ ਨੇ ਇਸ ਪ੍ਰੀਖਿਆ ਵਿਚ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ 5ਵਾਂ ਰੈਂਕ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਈਸ਼ਾਨ ਨੇ ਸਕੂਲ ਵਿਚ ਪਹਿਲਾ ਅਤੇ ਜ਼ੋਨਲ ਪੱਧਰ 'ਤੇ ਤੀਜਾ ਰੈਂਕ ਪ੍ਰਾਪਤ ਕੀਤਾ ਹੈ | ਉਸ ਦੀ ਇਸ ਬੇਮਿਸਾਲ ਪ੍ਰਾਪਤੀ ਲਈ ਉਸ ਨੂੰ 1,667 ਰੁਪਏ ਦਾ ਨਕਦ ਇਨਾਮ, ਸੋਨ ਤਗਮਾ, ਸਰਟੀਫਿਕੇਟ ਆਫ਼ ਜ਼ੋਨਲ ਐਕਸੀਲੈਂਸ ਅਤੇ ਸਰਟੀਫਿਕੇਟ ਆਫ਼ ਡਿਸਟਿੰਕਸ਼ਨ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਈਸ਼ਾਨ ਦੀ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਸ ਦੀ ਮਿਹਨਤ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਕੂਲ ਦੇ ਉੱਚ ਵਿੱਦਿਅਕ ਮਿਆਰ ਅਤੇ ਫ਼ਾਜ਼ਿਲਕਾ ਖੇਤਰ ਦੀ ਉੱਭਰਦੀ ਪ੍ਰਤਿਭਾ ਦਾ ਪ੍ਰਤੀਕ ਹੈ | ਈਸ਼ਾਨ ਦੇ ਮਾਪਿਆਂ ਨੇ ਵੀ ਆਪਣੇ ਪੁੱਤਰ ਦੀ ਇਸ ਕਾਮਯਾਬੀ 'ਤੇ ਮਾਣ ਮਹਿਸੂਸ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਆਵਾਸ ਯੋਜਨਾ ਗ਼ਰੀਬਾਂ ਲਈ ਵਰਦਾਨ ਸਾਬਤ ਹੋ ਰਹੀ ਹੈ-ਅਰੁਣ ਨਾਰੰਗ <br/> ਅਗਲੀ ਖ਼ਬਰ ਪਿੰਡ ਪੀਰ ਮੁਹੰਮਦ ਵਿਖੇ ਗੁਰਬਾਣੀ ਕੰਠ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ <br/>
Ad Position 24