19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਸਰਕਾਰ ਦੀ ਆਵਾਸ ਯੋਜਨਾ ਗ਼ਰੀਬਾਂ ਲਈ ਵਰਦਾਨ ਸਾਬਤ ਹੋ ਰਹੀ ਹੈ-ਅਰੁਣ ਨਾਰੰਗ <br/>

Ad Position 21
No active advertisement
ਅਜੀਤ ਡੈਸਕ 12-03-2026
ਅਬੋਹਰ, 11 ਮਾਰਚ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ 100 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਦੇ ਮਨਜ਼ੂਰੀ ਪੱਤਰ ਵੰਡੇ ਗਏ | ਇਸ ਮੌਕੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਗਲੇ ਇਕ-ਦੋ ਦਿਨਾਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ 50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਜਮਾ ਹੋ ਜਾਵੇਗੀ | ਅਰੁਣ ਨਾਰੰਗ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਲੋੜਵੰਦ ਪਰਿਵਾਰ ਨੂੰ ਆਪਣਾ ਪੱਕਾ ਘਰ ਬਣਾਉਣ ਲਈ ਕੁੱਲ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਜਾਣਕਾਰੀ ਦਿੱਤੀ ਕਿ ਅਬੋਹਰ ਹਲਕੇ ਵਿਚ ਕੁੱਲ 700 ਅਰਜ਼ੀਆਂ ਨੂੰ ਮਨਜ਼ੂਰੀ ਮਿਲੀ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਜਲਦੀ ਹੀ ਮਨਜ਼ੂਰੀ ਪੱਤਰ ਸੌਂਪੇ ਜਾਣਗੇ | ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਸ ਯੋਜਨਾ ਲਈ ਅਪਲਾਈ ਕਰਨਾ ਬਿਲਕੁਲ ਮੁਫ਼ਤ ਹੈ ਅਤੇ ਕਿਸੇ ਵੀ ਵਿਅਕਤੀ ਜਾਂ ਐਮ.ਸੀ. ਨੂੰ ਪੈਸੇ ਦੇਣ ਦੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਹਰ ਗ਼ਰੀਬ ਪਰਿਵਾਰ ਦੇ ਆਪਣੇ ਘਰ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ | ਇਸ ਮੌਕੇ ਉਨ੍ਹਾਂ ਨਾਲ ਰਾਜਿੰਦਰ ਡੱਬੂ, ਗੋਨੀ ਹਾਂਡਾ ਅਤੇ ਮਨੋਜ ਜਟੋਲੀਆ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਰ ਕੌਂਸਲ ਚੋਣਾਂ ਤਹਿਤ ਐਡਵੋਕੇਟ ਪਰਮਜੀਤ ਸਿੰਘ ਜੰਮੂ ਨੇ ਕੀਤਾ ਵਕੀਲਾਂ ਨਾਲ ਰਾਬਤਾ ਕਾਇਮ <br/> ਅਗਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀ ਈਸ਼ਾਨ ਨੇ ਇੰਟਰਨੈਸ਼ਨਲ ਹਿੰਦੀ ਉ ਲੰਪੀਆਡ 'ਚ ਗੱਡੇ ਝੰਡੇ
Ad Position 24