19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੁੰਨਸਾਨ ਇਲਾਕੇ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ, ਸ਼ੱਕੀ ਹਾਲਤ 'ਚ ਹੋਈ ਮੌਤ <br/>

Ad Position 21
No active advertisement
ਅਜੀਤ ਡੈਸਕ 12-03-2026
ਅਬੋਹਰ, 11 ਮਾਰਚ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਰਾਜਪੁਰਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਦੁਪਹਿਰ ਪਿੰਡ ਦੋਦੇਵਾਲਾ ਵਿਖੇ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦੀ ਖਬਰ ਹੈ | ਥਾਣਾ ਬਹਾਵਵਾਲਾ ਦੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੀ ਮਦਦ ਨਾਲ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਨੋਦ ਕੁਮਾਰ (25) ਪੁੱਤਰ ਰਿਛਪਾਲ ਉਰਫ਼ ਪਾਲੀ, ਜੋ ਕਿ ਪਹਿਲਾਂ ਇਕ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਸੀ, ਕੁੱਝ ਸਮਾਂ ਪਹਿਲਾਂ ਇਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਅੱਜਕੱਲ੍ਹ ਘਰ ਹੀ ਰਹਿੰਦਾ ਸੀ | ਦੱਸਿਆ ਜਾ ਰਿਹਾ ਹੈ ਕਿ ਵਿਨੋਦ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ | ਉਸ ਦੇ ਪਿਤਾ ਦਾ ਦੋ ਦਿਨ ਪਹਿਲਾਂ ਹੀ ਚੂਕਣਾ ਟੁੱਟ ਗਿਆ ਸੀ ਅਤੇ ਮਾਂ ਵੀ ਅਕਸਰ ਬਿਮਾਰ ਰਹਿੰਦੀ ਹੈ | ਵਿਨੋਦ ਅੱਜ ਸਵੇਰੇ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਜਲਦੀ ਵਾਪਸ ਆ ਜਾਵੇਗਾ | ਸ਼ਾਮ ਕਰੀਬ 4 ਵਜੇ ਪਿੰਡ ਦੋਦੇਵਾਲਾ ਦੇ ਇਕ ਸੁੰਨਸਾਨ ਰਸਤੇ 'ਤੇ ਉਸ ਨੂੰ ਬੇਸੁੱਧ ਪਿਆ ਦੇਖ ਕੇ ਲੋਕਾਂ ਨੇ ਉਸ ਦੇ ਦੋਸਤਾਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ | ਸੂਚਨਾ ਮਿਲਦੇ ਹੀ ਥਾਣਾ ਮੁਖੀ ਰਵਿੰਦਰ ਸਿੰਘ ਅਤੇ ਏ.ਐੱਸ.ਆਈ. ਲਖਵਿੰਦਰ ਸਿੰਘ ਮੌਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ | ਫ਼ਿਲਹਾਲ ਮਿ੍ਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ 'ਤੇ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਕਰਵਾਏ ਜਾਣ ਵਾਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ : ਗੁਰਵਿੰਦਰ ਸਿੰਘ ਵਿਪਨ
Ad Position 24