ਮੰਡੀ ਲਾਧੂਕਾ, 11 ਮਾਰਚ (ਰਾਕੇਸ਼ ਛਾਬੜਾ)-ਪੈਨਸ਼ਨਰ ਐਸੋਸੀਏਸ਼ਨ ਅਤੇ ਪਾਵਰ ਕਾਰਪੋਰੇਸ਼ਨ ਤੇ ਟਰਾਂਸਮਿਸ਼ਨ ਨੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਮੰਡਲ ਸਕੱਤਰ ਵਸਾਵਾਂ ਰਾਮ ਅਤੇ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਕੁਮਾਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਨੇ ਕਿਹਾ ਹੈ ਪੰਜਾਬ ਸਰਕਾਰ ਨੇ ਪੇਸ਼ ਕੀਤੇ ਬਜਟ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ ਅਤੇ ਨਾ ਹੀ ਮੁਲਾਜ਼ਮਾਂ ਦੀ ਪੈਨਸ਼ਨ ਦਾ ਕੋਈ ਹੱਲ ਕੀਤਾ ਹੈ | ਉਨ੍ਹਾਂ ਨੇ ਕਿਹਾ ਹੈ 16 ਪ੍ਰਤੀਸ਼ਤ ਡੀ ਏ ਦਾ ਬਕਾਇਆ, ਪੇ ਸਕੇਲ ਤਰੁੱਟੀਆਂ ਨੂੰ ਦੂਰ ਕਰਨ ਸਬੰਧੀ ਬਜਟ ਵਿਚ ਨਹੀਂ ਵਿਚਾਰੇ ਗਏ ਹਨ | ਉਨ੍ਹਾਂ ਨੇ ਕਿਹਾ ਹੈ ਜਿੰਨੀ ਦੇਰ ਤੱਕ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਜਾਂਦੇ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਨੇ ਕਿਹਾ ਹੈ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਨੂੰ ਪੰਜਾਬ ਦੇ ਇਕ ਇਕ ਮੁਲਾਜ਼ਮ ਤੱਕ ਲੈ ਕੇ ਜਾਣਗੇ , ਤਾਂ ਜੋ ਆਪ ਦੇ ਆਗੂ ਮੁਲਾਜ਼ਮਾਂ ਨੂੰ ਦੁਬਾਰਾ ਗੁਮਰਾਹ ਨਾ ਕਰ ਸਕਣ |