ਜਲਾਲਾਬਾਦ, 11 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ 10.50 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਸਦਰ ਏਰੀਏ ਵਿਚ ਮੌਜੂਦ ਸੀ ਅਤੇ ਇਸ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਹਿਠਾੜ ਵਿਖੇ ਨਹਿਰ ਦੀ ਪਟੜੀ 'ਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਦੀ ਤਲਾਸ਼ੀ ਲੈਣ ਤੇ 10.50 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਗੁਰਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਦਸਮੇਸ਼ ਨਗਰ ਜਲਾਲਾਬਾਦ ਨੂੰ ਹੈਰੋਇਨ ਸਣੇ ਗਿ੍ਫ਼ਤਾਰ ਕਰਨ ਉਪਰੰਤ ਥਾਣਾ ਸਦਰ ਜਲਾਲਾਬਾਦ ਵਿਖੇ ਧਾਰਾ 21 ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਨੰਬਰ 38 ਦਰਜ ਕੀਤਾ ਗਿਆ ਹੈ |